ਮੋਗਾ ਦੇ ਕੋਟ ਈਸੇ ਖਾਨ ’ਚ ਨੌਜਵਾਨ ਦੀ ਮੌਤ/ ਝਾੜੀਆਂ ’ਚ ਪਈ ਮਿਲੀ ਟੀਕਾ ਲੱਗੀ ਲਾਸ਼/ ਨਸ਼ੇ ਕਾਰਨ ਮੌਤ ਹੋਣ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ

0
1

 

ਮੋਗੇ ਦੇ ਮਸੀਹਾ ਰੋਡ ਤੇ ਪੈਂਦੇ ਕੋਟ ਈਸੇ ਖਾਨ ਵਿਖੇ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦੀ ਸ਼ੰਕਾ ਜਾਹਰ ਕੀਤੀ ਜਾ ਰਹੀ ਹੈ। ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ਵਿਚ ਵਾਇਰਲ ਹੋ ਰਹੀ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਾਇਰਲ ਵੀਡੀਓ ਵਿਚ ਲੋਕ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਕੋਸ ਰਹੇ ਹਨ।  ਵੀਡੀਓ ਵਿੱਚ, ਇੱਕ ਅਣਪਛਾਤਾ ਵਿਅਕਤੀ ਕਹਿ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲੱਗਣ ਕਾਰਨ ਹੋਈ ਹੈ ਅਤੇ ਉਸਦੀ ਬਾਂਹ ਵਿੱਚੋਂ ਖੂਨ ਨਿਕਲ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਡੀਐਸਪੀ ਧਰਮਕੋਟ ਸੁਖਵਿੰਦਰ ਸਿੰਘ ਬਰਾੜ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ ਲੈ ਲਿਆ। ਉਸਨੂੰ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here