ਪੰਜਾਬ ਜਲੰਧਰ ’ਚ ਟਰੱਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ/ ਡਾ. ਬੀਆਰ ਅੰਬੇਦਕਰ ਚੌਂਕ ਨੇੜੇ ਵਾਪਿਰਆ ਹਾਦਸਾ/ ਪੁਲਿਸ ਨੇ ਲਾਸ਼ ਮੋਰਚਰੀ ਵਿਚ ਰਖਵਾ ਕੇ ਜਾਂਚ ਕੀਤੀ ਸ਼ੁਰੂ By admin - July 13, 2026 0 1 Facebook Twitter Pinterest WhatsApp ਜਲੰਧਰ ਦੇ ਡਾਕਟਰ ਬੀਆਰ ਅੰਬੇਡਕਰ ਚੌਕ ਨੇੜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਸਾਈਕਲ ਸਵਾਰ ਦੀ ਮੌਤ ਹੋ ਗਏ। ਮ੍ਰਿਤਕ ਦੀ ਪਛਾਣ ਬਸਤੀ ਦਾਨਿਸ਼ਮੰਦਾ ਵਾਸੀ ਰਤਨ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਰਤਨ ਸਿੰਘ ਸਾਇਕਲ ਤੇ ਸਵਾਰ ਹੋ ਕੇ ਨਕੋਦਰ ਚੌਂਕ ਵੱਲ ਨੂੰ ਜਾ ਰਿਹਾ ਸੀ ਕਿ ਪਿੱਛੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸਾ ਐਨਾ ਭਿਆਨਕ ਸੀ ਕਿ ਟਰੱਕ ਦਾ ਟਾਇਰ ਉਸ ਦੇ ਸਿਰ ਤੋਂ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4 ਦੇ ਜਾਂਚ ਅਧਿਕਾਰੀ ਏਐਸਆਈ ਹੀਰਾ ਲਾਲ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।