ਪੰਜਾਬ ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਹਾਈ ਵੋਲਟੇਜ ਡਰਾਮਾ/ ਖੁਦ ਨੂੰ ਪੁਲਿਸ ਮੁਲਾਜ਼ਮ ਸਖਸ਼ ਤੇ ਕੁੱਟਮਾਰ ਦੇ ਇਲਜ਼ਾਮ/ ਪਿਤਾ ਦੀ ਤੋੜੀ ਲੱਤ, ਪੁੱਤਰ ਜ਼ਖਮੀ, ਪੁਲਿਸ ਕਰ ਰਹੀ ਜਾਂਚ By admin - July 13, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਲਾਰੈਂਸ ਰੋਡ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਖੁਦ ਨੂੰ ਪੁਲਿਸ ਮੁਲਾਜ਼ਮ ਦੱਸਦੇ ਸਖਸ਼ ਨੇ ਮਾਮੂਲੀ ਗੱਲ ਨੂੰ ਲੈ ਕੇ ਪਿਉ-ਪੁੱਤਰ ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਪਿਤਾ ਦੀ ਲੱਤ ਟੁੱਟ ਗਈ ਜਦਕਿ ਪੁੱਤਰ ਦੇ ਸਿਰ ਵਿਚ ਗੰਭੀਰ ਸੱਟ ਲੱਗੀ। ਜ਼ਖਮੀ ਪਿਉ-ਪੁੱਤਰ ਦਾ ਇਲਜ਼ਾਮ ਸੀ ਕਿ ਮੋਟਰ ਸਾਇਕਲ ਸਵਾਰ ਨੇ ਮਾਮੂਲੀ ਕਹਾ-ਸੁਣੀ ਤੋਂ ਬਾਅਦ ਉਨ੍ਹਾਂ ਤੇ ਰਾਡ ਨਾਲ ਹਮਲਾ ਕੀਤਾ ਹੈ। ਦੂਜੇ ਪਾਸੇ ਮੋਟਰ ਸਾਇਕਲ ਸਵਾਰ ਸਖਸ਼ ਨੇ ਦੋਸ਼ ਨਕਾਰਦਿਆਂ ਉਲਟਾ ਪਿਉ-ਪੁੱਤਰ ਤੇ ਹਮਲੇ ਦੇ ਇਲਜ਼ਾਮ ਲਾਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਸ ਦਾ ਪੈਦਲ ਜਾ ਰਹੇ ਪਿਓ-ਪੁੱਤ ਨਾਲ ਵਿਵਾਦ ਹੋ ਗਿਆ, ਜੋ ਕੁਝ ਹੀ ਪਲਾਂ ਵਿੱਚ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਿਆ। ਪੀੜਤਾਂ ਦਾ ਦੋਸ਼ ਹੈ ਕਿ ਵਿਅਕਤੀ ਨੇ ਆਪਣੇ ਇੱਕ ਹੋਰ ਸਾਥੀ ਨੂੰ ਮੌਕੇ ‘ਤੇ ਬੁਲਾਇਆ ਅਤੇ ਰਾਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਨੌਜਵਾਨ ਸਤਨਾਮ ਸਿੰਘ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਜਦਕਿ ਉਸ ਦੇ ਪਿਤਾ ਮਨਜੀਤ ਸਿੰਘ ਦੀ ਲੱਤ ਟੁੱਟ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਇਕੱਠੇ ਹੋ ਗਏ। ਸਤਨਾਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਪਿੰਡ ਜਗਦੇਵ ਕਲਾਂ ਤੋਂ ਆਏ ਸਨ। ਰਸਤੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਨਾਲ ਤਕਰਾਰ ਹੋਈ, ਜਿਸ ਤੋਂ ਬਾਅਦ ਉਸ ਨੇ ਗਾਲ੍ਹਾਂ ਕੱਢੀਆਂ ਅਤੇ ਕੁਝ ਸਮੇਂ ਬਾਅਦ ਆਪਣੇ ਸਾਥੀ ਨੂੰ ਬੁਲਾ ਕੇ ਰਾਡ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਦੂਜੇ ਪਾਸੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸਣ ਵਾਲੇ ਵਿਅਕਤੀ ਦਾ ਕਹਿਣਾ ਹੈ ਕਿ ਪਿਓ-ਪੁੱਤ ਵੱਲੋਂ ਉਸ ਨਾਲ ਗਾਲੀ-ਗਲੋਚ ਕੀਤਾ ਜਿਸ ਕਾਰਨ ਝਗੜਾ ਹੋਇਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਿਕਾਇਤ ਥਾਣਾ ਸਿਵਲ ਲਾਈਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਸਬੂਤਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।