ਪੰਜਾਬ ਤਰਨ ਤਾਰਨ ’ਚ 2 ਮਾਸੂਮ ਭਰਾਵਾਂ ਦੀ ਮੌਤ/ ਰਾਤ ਦਾ ਖਾਣਾ ਖਾਣ ਬਾਅਦ ਵਿਗੜੀ ਹਾਲਤ/ ਅਗਲੇ ਦਿਨ 4 ਘੰਟਿਆਂ ਦੇ ਫਰਕ ਨਾਲ ਤੋੜਿਆ ਦਮ By admin - July 17, 2026 0 3 Facebook Twitter Pinterest WhatsApp ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਾਣੀਵਲਾਹ ਵਿੱਚ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੁਰਜੀਤ ਸਿੰਘ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ ਦੋ ਮਾਸੂਮ ਪੁੱਤਰਾਂ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪਰਿਵਾਰ ਦੇ ਦੱਸਣ ਮੁਤਾਬਕ ਪਰਿਵਾਰ ਰਾਤ ਵੇਲੇ ਖਾਣਾ ਖਾਣ ਬਾਅਦ ਸੌ ਗਿਆ ਸੀ ਕਿ ਸਵੇਰ ਹੁੰਦਿਆਂ ਹੀ ਬੱਚਿਆਂ ਦੀ ਹਾਲਤ ਵਿਗੜ ਗਈ। ਬੱਚਿਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਵਾਂ ਭਰਾਵਾਂ ਨੇ ਚਾਰ ਘੰਟਿਆਂ ਦੇ ਵਕਫੇ ਬਾਅਦ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਦੇ ਦੱਸਣ ਮੁਤਾਬਕ ਸੋਮਵਾਰ ਦੀ ਰਾਤ ਨੂੰ ਇਨ੍ਹਾਂ ਬੱਚਿਆਂ ਨੇ ਪਰਿਵਾਰ ਨਾਲ ਬੈਠ ਕੇ ਖਾਣਾ ਖਾਧਾ ਅਤੇ ਸੌ ਗਏ। ਸਵੇਰ ਹੁੰਦਿਆਂ ਹੀ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਹੋਈ। ਵੀਰਵਾਰ ਦੀ ਸਵੇਰ ਦੋਵਾਂ ਨੇ ਚਾਰ ਘੰਟਿਆਂ ਦੇ ਫਰਕ ਵਿੱਚ ਦਮ ਤੋੜ ਦਿੱਤਾ। ਮ੍ਰਿਤਕ ਬੱਚਿਆਂ ਦੀ ਪਛਾਣ 7 ਸਾਲਾ ਗੁਰਦਾਨ ਸਿੰਘ ਡੇਢ ਸਾਲਾ ਗੁਰਨਿਸ਼ਾਨ ਸਿੰਘ ਵਜੋਂ ਹੋਈ ਹੈ। ਪਿੰਡ ਦੇ ਸਰਪੰਚ ਨਿਸ਼ਾਨ ਸਿੰਘ ਰਾਣੀਵਲਾਹ ਨੇ ਦੱਸਿਆ ਕਿ ਵੀਰਵਾਰ ਤੜਕਸਾਰ ਕਰੀਬ ਤਿੰਨ ਵਜੇ ਗੁਰਨਿਧਾਨ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਗੁਰਨਿਸ਼ਾਨ ਸਿੰਘ ਦੀ ਹਾਲਤ ਲਗਾਤਾਰ ਵਿਗੜਨ ਲੱਗੀ। ਮਕਰ ਸੰਕ੍ਰਾਂਤੀ ਦੇ ਮੌਕੇ ਸਰਪੰਚ ਨਿਸ਼ਾਨ ਸਿੰਘ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਹੋਏ ਸਨ। ਗੁਰਦਾਨ ਸਿੰਘ ਦੀ ਮੌਤ ਦੀ ਖ਼ਬਰ ਉਸ ਦੇ ਪਿਤਾ ਸੁਰਜੀਤ ਸਿੰਘ ਨੇ ਫ਼ੋਨ ਤੇ ਦਿੱਤੀ, ਜਿਸ ਤੋਂ ਬਾਅਦ ਗੁਰਨਿਸ਼ਾਨ ਸਿੰਘ ਨੂੰ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਲਿਜਾਇਆ ਗਿਆ, ਉੱਥੇ ਇਲਾਜ ਦੌਰਾਨ ਕਰੀਬ ਸੱਤ ਵਜੇ ਇਸ ਮਾਸੂਮ ਨੇ ਵੀ ਦਮ ਤੋੜ ਦਿੱਤਾ। ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲੀ ਹੋ ਸਕਦੀ ਹੈ, ਪਰ ਸਵਾਲ ਇਹ ਖੜ੍ਹੇ ਹੁੰਦੇ ਹਨ ਕਿ ਇਨ੍ਹਾਂ ਬੱਚਿਆਂ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਖਾਣਾ ਖਾਧਾ ਸੀ। ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਮਾਸੂਮ ਭਰਾਵਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਉੱਥੇ ਸ਼ੁੱਕਰਵਾਰ ਨੂੰ ਤਿੰਨ ਡਾਕਟਰਾਂ ਦਾ ਪੈਨਲ ਗਠਿਤ ਕੀਤਾ ਜਾਵੇਗਾ ਅਤੇ ਇਸ ਪੈਨਲ ਵੱਲੋਂ ਹੀ ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਕੀਤੀ ਜਾਵੇਗੀ।