ਫਿਰੋਜ਼ਪੁਰ ਨਗਰ ਨਿਗਮ ਪ੍ਰਧਾਨਗੀ ’ਤੇ ਕਾਂਗਰਸ ਦਾ ਕਬਜ਼ਾ/ ਅਸ਼ੋਕ ਸਚਦੇਵਾ ਬਣੇ ਨਵੇਂ ਨਗਰ ਨਿਗਮ ਪ੍ਰਧਾਨ/ ਕਾਂਗਰਸੀ ਸਮਰਥਕਾਂ ਅੰਦਰ ਖੁਸ਼ੀ ਦੀ ਲਹਿਰ

0
1

ਫਿਰੋਜ਼ਪੁਰ ਨਗਰ ਕੌਂਸਲ ਪ੍ਰਧਾਨ ਦੀ ਚੋਣ ਵਿੱਚ ਕਾਂਗਰਸ ਨੇ ਬਾਜੀ ਮਾਰੀ ਹੈ। ਕਾਂਗਰਸ ਦੇ ਉਮੀਦਵਾਰ ਅਸ਼ੋਕ ਸਚਦੇਵਾ ਫਿਰੋਜ਼ਪੁਰ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਖੁਸ਼ੀ ਮਨਾਈ। ਸਮਰਥਕਾਂ ਨੇ ਮਠਿਆਈਆਂ ਵੰਡ ਕੇ ਅਤੇ ਨਾਅਰੇ ਲਗਾ ਕੇ ਜਿੱਤ ਦਾ ਜਸ਼ਨ ਮਨਾਇਆ। ਅਸ਼ੋਕ ਸਚਦੇਵਾ ਦੇ ਪ੍ਰਧਾਨ ਚੁਣੇ ਜਾਣ ਨਾਲ ਕਾਂਗਰਸ ਨੇ ਫਿਰੋਜ਼ਪੁਰ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੀਨੀਅਰ ਉਪ ਪ੍ਰਧਾਨ ਅਤੇ ਉਪ ਪ੍ਰਧਾਨ ਵੀ ਚੁਣੇ ਗਏ।
ਇਸ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਜਨਤਾ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗੀ। ਰਿਟਰਨਿੰਗ ਅਫ਼ਸਰ ਅਤੇ ਐਸਡੀਐਮ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਨਗਰ ਕੌਂਸਲ ਪ੍ਰਧਾਨ ਦੀ ਚੋਣ ਅੱਜ ਸ਼ਾਂਤੀਪੂਰਵਕ ਢੰਗ ਨਾਲ ਹੋਈ ਅਤੇ ਪ੍ਰਧਾਨ ਦੀ ਚੋਣ ਕੀਤੀ ਗਈ ਹੈ।

LEAVE A REPLY

Please enter your comment!
Please enter your name here