ਮੰਡੀ ਗੋਬਿੰਦਗੜ੍ਹ ‘ਚ ਸ਼ੱਕੀ ਹਾਲਾਤਾਂ ’ਚ ਮਿਲੀਆਂ ਦੋ ਲਾਸ਼ਾਂ/ ਲਾਸ਼ਾ ਕੋਲੋਂ ਜਾਨਵਰਾਂ ਦੀਆਂ ਦਵਾਈਆਂ ਬਰਾਮਦ/ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ’ਚ ਲੈ ਕੇ ਜਾਂਚ ਆਰੰਭੀ

0
2

ਮੰਡੀ ਗੋਬਿੰਦਗੜ੍ਹ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਏ ਜਦੋਂ ਲੋਕਾਂ ਨੇ ਇੱਥੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਪਈਆਂ ਵੇਖੀਆਂ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਕੋਲੋਂ ਜਾਨਵਰਾਂ ਨੂੰ ਦੇਣ ਵਾਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕੁੱਝ ਸ਼ੱਕੀ ਲੋਕਾਂ ਨੂੰ ਪੁਛਗਿਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਵੀ ਕੀਤਾ ਹੈ, ਜਿਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here