ਮਾਨਸਾ ’ਚ ਨਸ਼ੇ ਦੀ ਓਵਰਡੋਜ ਨਾਲ ਦੋ ਨੌਜਵਾਨਾਂ ਦੀ ਮੌਤ/ ਪਰਿਵਾਰਾਂ ਨੇ ਨਸ਼ਾ ਤਸਕਰਾਂ ਖਿਲਾਫ ਮੰਗੀ ਕਾਰਵਾਈ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

 

ਮਾਨਸਾ ਜਿਲ੍ਹੇ ਅੰਦਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਹੈ। ਤਾਜ਼ਾ ਘਟਨਾ  ਵਿਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਮ੍ਰਿਤਕਾ ਦੇ ਪਰਿਵਾਰਾਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਮੰਗੀ ਹੈ। ਪਹਿਲੀ ਘਟਨਾ ਵਾਰਡ ਨੰਬਰ 21 ਤੋਂ ਸਾਹਮਣੇ ਆਈ ਹੈ, ਜਿੱਤੇ ਹਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੀ ਰਾਤ ਵੇਲੇ ਮੌਤ ਹੋ ਗਈ। ਦੂਜੇ ਘਟਨਾ ਜ਼ਿਲ੍ਹੇ ਦੇ ਪਿੰਡ ਖਿਆਲਾ ਤੋਂ ਸਾਹਮਣੇ ਆਈ ਹੈ, ਜਿੱਥੇ 24 ਸਾਲਾ ਨੌਜਵਾਨ ਨੇ ਨਸ਼ੇ ਦੀ ਓਵਰਡੋਜ਼ ਨਾਲ ਦਮ ਤੋੜ ਦਿੱਤਾ। ਦੋਵਾਂ ਦੀਆਂ ਮ੍ਰਿਤਕ ਦੇਹਾਂ ਸਥਾਨਕ ਸਰਕਾਰੀ ਹਸਪਤਾਲ ਰਖਵਾਈਆਂ ਗਈਆਂ ਹਨ।
ਮਾਨਸਾ ਸ਼ਹਿਰ ਦੇ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਦੇ ਮਾਤਾ ਨੇ ਰੋਂਦੇ ਹੋਏ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ ਅਤੇ ਉਹਨਾਂ ਪੁੱਤ ਦੀ ਅੱਜ ਨਸ਼ੇ ਦੇ ਕਾਰਨ ਮੌਤ ਹੋਈ ਹੈ। ਉਹਨਾਂ ਪੰਜਾਬ ਪੁਲਿਸ ਤੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਮ੍ਰਿਤਕ ਨੌਜਵਾਨ ਦੇ ਪਤਨੀ ਨੇ ਵੀ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਸ਼ਰੇਆਮ ਨਸ਼ਾ ਤਸਕਰ ਸ਼ਹਿਰ ਦੇ ਵਿੱਚ ਨਸ਼ਾ ਵੇਚ ਰਹੇ ਹਨ ਪਰ ਪੁਲਿਸ ਦੀ ਪਕੜ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਰੋਜਾਨਾ ਹੀ ਨੌਜਵਾਨ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੇ ਤੇ ਅਜਿਹੀਆਂ ਮੌਤਾਂ ਨੂੰ ਰੋਕਣਾ ਸਰਕਾਰ ਦਾ ਕੰਮ ਹੈ ਅਤੇ ਤੁਰੰਤ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾਵੇ।
ਉਧਰ ਖਿਆਲ ਆ ਪਿੰਡ ਦੇ ਵਿੱਚ ਨਸ਼ੇ ਦੇ ਨਾਲ ਹੋਈ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਮਲਕੀਤ ਸਿੰਘ ਦੇ ਚਾਚਾ ਪ੍ਰਗਟ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਸ਼ਰੇਆਮ ਬਿਕਰੀ ਹੋ ਰਹੀ ਹੈ ਅਤੇ ਅੱਜ ਉਹਨਾਂ ਦਾ ਪਤੀਜ ਵੀ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਹੈ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਤੁਰੰਤ ਨਸ਼ਾ ਤਸਕਰਾਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਯੁੱਧ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅਮਲੀ ਰੂਪ ਦੇ ਵਿੱਚ ਲਾਗੂ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਧਰ ਪੁਲਿਸ ਨੇ ਇਸ ਮਾਮਲੇ ਵਿਚ ਅਜੇ ਚੁਪੀ ਧਾਰੀ ਹੋਈ ਹੈ।

LEAVE A REPLY

Please enter your comment!
Please enter your name here