ਪੀਐਮ ਮੋਦੀ ’ਤੇ ਵਰ੍ਹੇ ਕਿਸਾਨ ਆਗੂ ਹਰਿੰਦਰ ਲੱਖੋਵਾਲ/ ਕਿਸਾਨੀ ਮਸਲਿਆਂ ਬਾਰੇ ਚੁੱਪੀ ਧਾਰਨ ’ਤੇ ਇਲਜ਼ਾਮ/ ਵਤੀਰਾ ਨਾ ਬਦਲਣ ’ਤੇ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ

0
1

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇਸ ਸਬੰਧੀ ਜਾਰੀ ਕਰਦਿਆਂ ਹਰਵਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਦੌਰਾਨ ਗੱਲਾਬਾਤਾਂ ਕਰ ਕੇ ਮੁੜ ਗਏ ਹਨ ਅਤੇ ਪੰਜਾਬ ਵਾਸੀਆਂ ਨੂੰ ਕੁੱਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਨੇ ਪਰ ਪ੍ਰਧਾਨ ਮੰਤਰੀ ਗੱਲੀ-ਬਾਤੀ ਡੰਗ ਟਪਾ ਰਹੇ ਨੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਵਤੀਰਾ ਨਾ ਬਦਲਿਆ ਤਾਂ ਐਸਕੇਐਮ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਬਾਰੇ 24 ਤਰੀਕ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।

LEAVE A REPLY

Please enter your comment!
Please enter your name here