ਪੰਜਾਬ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਲ ’ਚ ਫਾਇਰਿੰਗ/ ਅੱਧੀ ਰਾਤ ਨੂੰ ਖੁਸਰਿਆਂ ਦੇ ਘਰ ਨੂੰ ਬਣਾਇਆ ਨਿਸ਼ਾਨਾ/ ਸੇਵਾਦਾਰਾਂ ਦੇ ਆਪਸੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ By admin - July 18, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਵਿੱਚ ਬੀਤੀ ਰਾਤ ਉਸ ਵੇਲੇ ਅਫਰਾ ਤਫਰੀ ਮੱਚ ਗਈ ਜਦੋਂ ਕੁਝ ਅਣਪਛਾਤੇ ਲੋਕਾਂ ਨੇ ਖੁਸਰਿਆਂ ਦੇ ਘਰ ਉਤੇ ਪਹਿਲਾ ਹਮਲਾ ਕੀਤਾ ਤੇ ਫਿਰ ਗੋਲੀਆਂ ਚਲਾ ਕੇ ਫਰਾਰ ਹੋ ਗਏ। ਹਮਲੇ ਦੀ ਵਜ੍ਹਾ ਖੁਸਰਿਆਂ ਦੇ ਸੇਵਾਦਾਰਾਂ ਵਿਚਾਲੇ ਆਪਸੀ ਰੰਜ਼ਿਸ਼ ਦੱਸੀ ਜਾ ਰਹੀ ਹੈ ਅਤੇ ਹਮਲਾਵਰ ਘਰ ਅੰਦਰ ਰਹਿੰਦੇ ਦੋ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਰ ਅਤੇ ਗਗਨ ਨੇ ਦੱਸਿਆ ਕਿ ਕੁਝ ਨੌਜਵਾਨਾਂ ਵੱਲੋਂ ਸ਼ੁਕਰਵਾਰ ਦੀ ਸ਼ਾਮ ਨੂੰ ਉਹਨਾਂ ਨੂੰ ਫੋਨ ਉੱਤੇ ਧਮਕੀਆਂ ਦਿੱਤੀਆਂ ਗਈਆਂ ਅਤੇ ਜਾਨੋ ਮਾਰਨ ਦੀ ਗੱਲ ਵੀ ਆਖੀ ਗਈ। ਉਸ ਨੇ ਦੱਸਿਆ ਕਿ ਤਕਰੀਬਨ 9 ਵਜੇ ਦੇ ਕਰੀਬ ਅੱਧੀ ਦਰਜਨ ਤੋਂ ਵੱਧ ਹਮਲਾਵਰਾਂ ਨੇ ਉਹਨਾਂ ਉੱਤੇ ਹਮਲਾ ਕਰਕੇ ਉਹਨਾਂ ਦਾ ਗੇਟ ਭੰਨ ਦਿੱਤਾ ਅਤੇ ਪਾਸਟਰ ਉੱਪਰ ਪਿਸਤੌਲ ਤਾਣ ਕੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ਤੇ ਪਿਸਤੌਲ ਨਹੀਂ ਚੱਲੀ। ਉਹਨਾਂ ਨੇ ਇੱਕ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਉਪਰੰਤ ਰਾਤ ਫਿਰ ਡੇਢ ਤੋਂ ਦੋ ਵਜੇ ਦਰਮਿਆਨ ਇਹਨਾਂ ਹਮਲਾਵਰਾਂ ਨੇ ਦੋ ਦਰਜਨ ਸਾਥੀਆਂ ਸਮੇਤ ਇੱਕ ਵਾਰ ਫਿਰ ਹਮਲਾ ਬੋਲ ਦਿੱਤਾ ਅਤੇ ਰਾਤ ਦੇ ਸਮੇਂ ਉਹਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਗੇਟ ਭੰਨਿਆ ਗਿਆ ਜਨਰੇਟਰ ਤੋੜ ਦਿੱਤਾ ਗਿਆ ਦੋ ਗੱਡੀਆਂ ਤੋੜ ਦਿੱਤੀਆਂ ਗਈਆਂ ਇੱਕ ਮੋਪਡ ਵੀ ਭੰਨ ਤੋੜ ਕੀਤੀ ਗਈ। ਉਹਨਾਂ ਕਿਹਾ ਕਿ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਪਰ ਇੰਨੇ ਦੌਰਾਨ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਬਾਬਾ ਪ੍ਰੀਤੋ ਨੇ ਦੱਸਿਆ ਕਿ ਉਹ ਬਹੁਤ ਦਹਿਸ਼ਤ ਦੇ ਮਾਹੌਲ ਵਿੱਚ ਹਨ। ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ। ਇਸ ਮਾਮਲੇ ਨੂੰ ਲੈ ਕੇ ਕਸਬੇ ਅਤੇ ਨੇੜਲੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਜਣੇ ਖਾਣੇ ਕੋਲ ਅਸਲਾ ਆਉਣ ਦਾ ਇਹ ਮਸਲੇ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।