ਕੋਟਕਪੂਰਾ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼/ ਗਰੋਹ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ/ ਲੁੱਟ ਦੀ ਤਿਆਰੀ ਕਰਦਿਆਂ ਨੂੰ ਕੀਤਾ ਗ੍ਰਿਫਤਾਰ

0
1

ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਫੜੇ ਗਏ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਖ ਵਿਚ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕਰ ਕੇ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸੁਰਪ੍ਰੀਤ ਸਿੰਘ ਉਰਫ਼ ਲਿਖਾਰੀ, ਖੁਸ਼ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਵਾਸੀ ਪਿੰਡ ਖਾਰਾ ਅਤੇ ਅਜੇ ਨਾਥ ਵਾਸੀ  ਬੰਗਾਲੀ ਬਸਤੀ ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਕੋਟਕਪੂਰਾ ਦੇ ਏ.ਐਸ.ਆਈ. ਕਰਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੁਖਬਰ ਖਾਸ ਨੇ ਉਕਤ ਮੁਲਜਮਾਂ ਵੱਲੋਂ ਪਿੰਡ ਸੰਧਵਾਂ ਨੇੜੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਿਆਰੀ ਕਰਨ ਬਾਰੇ ਸੂਚਨਾ ਦਿੱਤੀ।  ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਗੰਡਾਸੀ, ਇੱਕ ਲੋਹੇ ਦੀ ਪਾਈਪ, ਇੱਕ ਸਬਲ ਅਤੇ ਇੱਕ ਬੇਸਬਾਲ ਬੈਟ ਬਰਾਮਦ ਕੀਤਾ ਗਿਆ।
ਡੀ.ਐਸ.ਪੀ. ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਦੋ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਨੂੰ ਅਦਾਲਤ ਤੋਂ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ ਅਤੇ ਇਸ ਤੋਂ ਪਹਿਲਾਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ।

LEAVE A REPLY

Please enter your comment!
Please enter your name here