ਪੰਜਾਬ ਹੁਸ਼ਿਆਰਪੁਰ ਵਾਸੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਤੋਹਫਾ/ ਕਰਟੋਲੀ ਰੇਲਵੇ ਸਟੇਸ਼ਨ ਦਾ ਵਰਚੁਅਲ ਰਾਹੀ ਉਦਘਾਟਨ/ ਸਥਾਨਕ ਵਾਸੀਆਂ ਵੱਲੋਂ ਫੈਸਲੇ ਦਾ ਸਵਾਗਤ By admin - July 18, 2026 0 2 Facebook Twitter Pinterest WhatsApp ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਵੱਲੋਂ ਅੱਜ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵ-ਨਿਰਮਿਤ ਕਰਟੋਲੀ ਰੇਲਵੇ ਸਟੇਸ਼ਨ ਦਾ ਵਰਚੁਅਲ ਮਾਧਿਅਮ ਰਾਹੀਂ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਕਰਟੋਲੀ ਰੇਲਵੇ ਸਟੇਸ਼ਨ ਵਿਖੇ ਰੇਲਵੇ ਅਧਿਕਾਰੀਆਂ, ਜਨ ਪ੍ਰਤੀਨਿਧੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਕਰਟੋਲੀ ਤੋਂ ਅੰਬਾਲਾ ਸਿਟੀ ਤੱਕ ਨਵੀਂ ਰੇਲ ਸੇਵਾ ਦੀ ਸ਼ੁਰੂਆਤ ਵੀ ਕੀਤੀ ਗਈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਦਿੱਲੀ–ਦੌਲਤਪੁਰ ਚੌਕ ਹਿਮਾਚਲ ਐਕਸਪ੍ਰੈੱਸ ਰੇਲਗੱਡੀ ਦਾ ਵਿਸਥਾਰ ਕਰਕੇ ਇਸ ਨੂੰ ਕਰਟੋਲੀ ਤੱਕ ਚਲਾਉਣ ਦਾ ਵੀ ਐਲਾਨ ਕੀਤਾ ਗਿਆ। ਸਥਾਨਕ ਲੋਕਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਨਵੀਆਂ ਰੇਲ ਸੇਵਾਵਾਂ ਨਾਲ ਖੇਤਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।