ਅੰਮ੍ਰਿਤਸਰ ਭਾਜਪਾ ਨੂੰ ਮਿਲਿਆ ਨਵਾਂ ਜ਼ਿਲ੍ਹਾ ਪ੍ਰਧਾਨ/ ਸਲਿਲ ਕਪੂਰ ਨੂੰ ਸੌਂਪੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ/ ਭਾਜਪਾ ਆਗੂਆਂ ਤੇ ਵਰਕਰਾਂ ਨੇ ਮਨਾਇਆ ਜਸ਼ਨ

0
4

ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨੌਜਵਾਨ ਆਗੂ ਸਲਿਲ ਕਪੂਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਲਿਲ ਕਪੂਰ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਅਤੇ ਇਕੱਠਾ ਹੋਏ ਲੋਕਾਂ ਨੇ ਮਿਠਾਈਆਂ ਵੰਡੀਆਂ, ਆਤਿਸ਼ਬਾਜ਼ੀ ਕੀਤੀ ਅਤੇ “ਭਾਜਪਾ ਜ਼ਿੰਦਾਬਾਦ” ਦੇ ਨਾਅਰੇ ਲਗਾਏ। ਅਖੀਰ ਵਿੱਚ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੇਂ ਜ਼ਿਲ੍ਹਾ ਪ੍ਰਧਾਨ ਸਲਿਲ ਦੀ ਅਗਵਾਈ ਹੇਠ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਸਾਧਾਰਨ ਪਰਿਵਾਰ ਨਾਲ ਸੰਬੰਧਿਤ ਅਤੇ ਪਾਰਟੀ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੇ ਵਰਕਰ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦੇਣਾ ਭਾਜਪਾ ਦੀ ਕਾਰਜ-ਸੰਸਕ੍ਰਿਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਲਿਲ ਨੇ ਵਾਰਡ ਪ੍ਰਧਾਨ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ ਅਤੇ ਆਪਣੀ ਮਿਹਨਤ, ਲਗਨ ਅਤੇ ਸੰਗਠਨ ਪ੍ਰਤੀ ਸਮਰਪਣ ਸਦਕਾ ਅੱਜ ਇਸ ਅਹੁਦੇ ਤੱਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪਾਰਟੀ ਦੇ ਹਰੇਕ ਵਰਕਰ ਲਈ ਪ੍ਰੇਰਣਾ ਦਾ ਸਰੋਤ ਹੈ।
ਇਸ ਮੌਕੇ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਕੀਤੇ ਜਾ ਰਹੇ ਫ਼ੈਸਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਜਾ ਰਹੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਪੰਜਾਬ ਵਿੱਚ ਭਾਜਪਾ ਦੀ ਸੰਗਠਨਾਤਮਕ ਤਾਕਤ ਲਗਾਤਾਰ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਵਪਾਰੀਆਂ ਸਮੇਤ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਉੱਤਰ ਪ੍ਰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਸੁਰੱਖਿਆ ਦੀ ਸਥਿਤੀ ਬਿਹਤਰ ਹੈ, ਜਦਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਭਾਜਪਾ ਆਗੂਆਂ ਨੇ ਔਰਤਾਂ ਲਈ ਐਲਾਨੀ ਗਈ ਵਿੱਤੀ ਸਹਾਇਤਾ ਯੋਜਨਾ ‘ਤੇ ਵੀ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਇਸ ਯੋਜਨਾ ਨੂੰ ਲੈ ਕੇ ਬੇਨਿਯਮੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਜਨਤਾ ਹੁਣ ਸਰਕਾਰ ਦੇ ਵਾਅਦਿਆਂ ਨੂੰ ਸਮਝ ਚੁੱਕੀ ਹੈ।

LEAVE A REPLY

Please enter your comment!
Please enter your name here