ਪੰਜਾਬ ਭਵਾਨੀਗੜ੍ਹ ’ਚ ਸੜਕ ਹਾਦਸੇ ’ਚ ਬਜ਼ੁਰਗ ਮਹਿਲਾ ਦੀ ਮੌਤ/ ਟਰੱਕ ਦੇ ਮੋਟਰ ਸਾਇਕਲ ਵਿਚਾਲੇ ਹੋਈ ਟੱਕਰ/ ਲੋਕਾਂ ਨੇ ਹਾਈਵੇ ਅਥਾਰਟੀ ਨੂੰ ਦੱਸਿਆ ਜ਼ਿੰਮੇਵਾਰ By admin - July 19, 2026 0 2 Facebook Twitter Pinterest WhatsApp ਸੰਗਰੂਰ ਦੇ ਭਵਾਨੀਗੜ੍ਹ ਵਿਖੇ ਨੈਸ਼ਨਲ ਹਾਈਵੇ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੋਟਰ ਸਾਇਕਲ ਸਵਾਰ ਬਜੁਰਗ ਮਹਿਲਾ ਦੀ ਮੌਤ ਹੋ ਗਈ ਜਦਕਿ ਮੋਟਰ ਸਾਇਕਲ ਚਲਾ ਰਿਹਾ ਬਜ਼ੁਰਗ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ਤੇ ਇਕੱਤਰ ਲੋਕਾਂ ਮੁਤਾਬਕ ਇਹ ਹਾਦਸਾ ਨੈਸ਼ਨਲ ਹਾਈਵੇ ਦੇ ਠੇਕੇਦਾਰ ਵੱਲੋਂ ਸੜਕ ’ਤੇ ਲਾਏ ਮਿੱਟੀ ਦੇ ਢੇਰ ਕਾਰਨ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ SSF ਪੁਲਿਸ ਟੀਮ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਵਾਸੀਆਂ ਨੇ ਸਬੰਧਤ ਠੇਕੇਦਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।