ਸੰਤ ਸੀਚੇਵਾਲ ਵੱਲੋਂ ਜਹਾਜ਼ ਹਵੇਲੀ ਦਾ ਦੌਰਾ/ ਮੁਰੰਮਤ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ/ ਪੁਰਾਤਨ ਦਿੱਖ ਬਹਾਲ ਕਰਨ ਲਈ ਯਤਨ ਜਾਰੀ ਰੱਖਣ ਦਾ ਐਲਾਨ

0
2

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦਾ ਦੌਰਾ ਕੀਤਾ ਅਤੇ ਚਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਧਰਤੀ ਨੂੰ ਸਿਜਦਾ ਕਰਦਿਆ ਕਿਹਾ ਕਿ ਇਹ ਹਵੇਲੀ ਕੌਮੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਇਸ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਜਿਹੜੇ ਵੀ ਯਤਨ ਕਰਨੇ ਪਏ ਕੀਤੇ ਜਾਣਗੇ। ਸੰਤ ਸੀਚੇਵਾਲ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਫਾਉਂਡੇਸ਼ਨ ਦੇ ਆਗੂ ਭਾਈ ਮਹਿੰਦਰ ਸਿੰਘ ਮਹਿਸਮਪੁਰ ਅਤੇ ਸੰਸਥਾ ਦੇ ਹੋਰ ਅਹੁਦੇਦਾਰਾਂ ਨੇ ਇਲਾਕੇ ਦੀਆਂ ਸੀਵਰੇਜ ਸਮੇਤ ਵੱਖ ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਆਗੂਆਂ ਨੇ ਇਲਾਕੇ ਦੇ ਫੇਲ੍ਹ ਹੋ ਚੁੱਕੇ ਸੀਵਰੇਜ ਸਿਸਟਮ ਤੋਂ ਇਲਾਵਾ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ ਦੇ ਸਾਹਮਣੇਓ ਲੰਘਦੀ 5 ਕਿਲੋਮੀਟਰ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਮਸਲਾ ਵੀ ਉਠਾਇਆ। ਇਸ ਤੋਂ ਇਲਾਵਾ ਰੇਲਵੇ ਲਾਈਨਾਂ ਹੇਠੋਂ ਦੀ ਰਸਤਾ ਬਣਾਉਣ ਦੀ ਮੰਗ ਵੀ ਕੀਤੀ। ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜ਼ਹਾਜ਼ ਹਵੇਲੀ ਦੇ ਪ੍ਜੋਕੈਟ ਦਾ ਸਮੁੱਚਾ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਦੇ ਧਿਆਨ ਵਿੱਚ ਹੈ। ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੁਰਾਤਤਵ ਵਿਭਾਗ,ਪੀ.ਡਬਲਯੂ ਡੀ,ਤਹਿਸੀਲਦਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here