ਪਟਿਆਲਾ ’ਚ ਦਿਨ ਦਿਹਾੜੇ ਸਨੈਚਿੰਗ/ ਬਜ਼ੁਰਗ ਦੀਆਂ ਵਾਲੀਆਂ ਲਾਹ ਕੇ ਫਰਾਰ/ ਹਥਿਆਰ ਦਿਖਾ ਕੇ ਅੰਜ਼ਾਮ ਦਿੱਤੀ ਵਾਰਦਾਤ

0
1

 

ਪਟਿਆਲਾ ਸ਼ਹਿਰ ਅੰਦਰ ਦਿਨ ਦਿਹਾੜੇ ਵਾਪਰੀਆਂ ਦੋ ਸਨੈਚਿੰਗ ਦੀਆਂ ਘਟਨਾਵਾਂ ਕਾਰਨ ਲੋਕਾਂ ਅੰਦਰ ਦਹਿਸ਼ਤ ਪਾਈ ਜਾ ਰਹੀ ਹੈ। ਪਹਿਲੀ ਘਟਨਾ ਵਿੱਚ ਸ੍ਰੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨੂੰ ਤਿੰਨ ਨੌਜਵਾਨਾਂ ਨੇ ਨਿਸ਼ਾਨਾ ਬਣਾਉਂਦਿਆਂ ਇੱਕ ਬਜ਼ੁਰਗ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ।  ਇਸੇ ਤਰ੍ਹਾਂ ਦੀ ਦੂਜੀ ਘਟਨਾ ਵਿੱਚ ਅਣਪਛਾਤ ਲੁਟੇਰਾ ਇੱਕ ਨੌਜਵਾਨ ਕੁੜੀ ਦੇ ਹੱਥ ਵਿੱਚੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਿਆ। ਦੋਵੇਂ ਘਟਨਾਵਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਉਧਰ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੇ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਦਿਨ ਦਿਹਾੜੇ ਹੀ ਔਰਤਾਂ, ਬਜ਼ੁਰਗ ਅਤੇ ਆਮ ਲੋਕ ਸੁਰੱਖਿਅਤ ਨਹੀਂ ਰਹੇ ਤਾਂ ਅਪਰਾਧੀਆਂ ਦੇ ਹੌਸਲੇ ਕਿੰਨੇ ਬੁਲੰਦ ਹੋ ਚੁੱਕੇ ਹਨ, ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਲੋਕਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਨੈਚਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਤਾਂ ਜੋ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

LEAVE A REPLY

Please enter your comment!
Please enter your name here