ਪੰਜਾਬ ਅੰਮ੍ਰਿਤਸਰ ਸ਼ਹਿਰ ਅੰਦਰ ’ਚ ਚੋਰਾਂ ਦੇ ਹੌਂਸਲੇ ਬੁਲੰਦ/ ਪਾਸ਼ ਇਲਾਕੇ ’ਚ ਦਿਨ ਦਿਹਾੜੇ ਫਾਰਚੂਨਰ ਗੱਡੀ ਚੋਰੀ/ ਘਟਨਾ ਸੀਸੀਟੀਵੀ ’ਚ ਕੈਦ, ਲੋਕਾਂ ’ਚ ਦਹਿਸ਼ਤ By admin - July 19, 2026 0 2 Facebook Twitter Pinterest WhatsApp ਗੁਰੂ ਨਗਰੀ ਅੰਮ੍ਰਿਤਸਰ ਵਿੱਚ ਚੋਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੋ ਰਹੇ ਹਨ। ਚੌਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਉਹ ਦਿਨ ਦਿਹਾੜੇ ਪਾਸ਼ ਇਲਾਕੇ ਵਿਚੋਂ ਲਗਜਰੀ ਗੱਡੀਆਂ ਚੋਰੀ ਕਰਨ ਲੱਗੇ ਨੇ। ਅਜਿਹੀ ਹੀ ਘਟਨਾ ਸ਼ਹਿਰ ਦੇ ਪਾਸ਼ ਏਰੀਏ ਕਬੀਰ ਪਾਰਕ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਚੋਰ ਘਰ ਦੇ ਬਾਹਰ ਖੜ੍ਹੀ ਨਵੀਂ ਫਾਰਚੂਨਰ ਗੱਡੀ ਚੋਰੀ ਕਰ ਕੇ ਫਰਾਰ ਹੋ ਗਿਆ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਇਕ ਬੇਖੌਫ ਚੋਰ ਕਾਰ ਲੈ ਕੇ ਫਰਾਰ ਹੁੰਦਾ ਦਿਖਾਈ ਦੇ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀ ਦੀ ਪਛਾਣ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਪੁਲਿਸ ਤੋਂ ਰਾਤ ਦੀ ਗਸ਼ਤ ਵਧਾਉਣ ਅਤੇ ਸੁਰੱਖਿਆ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।