ਪੰਜਾਬ ਗੁਰਦਾਸਪੁਰ ’ਚ ਸਫਾਈ ਕਾਮਿਆਂ ਦੀ ਹੜਤਾਲ 11ਵੇਂ ਦਿਨ ਜਾਰੀ/ ਸੜਕ ’ਤੇ ਟਰੈਫਿਕ ਜਾਮ ਕਰ ਕੇ ਵਿਛਾਈਆਂ ਦਰੀਆਂ/ ਕੂੜੇ ਦੇ ਲੱਗੇ ਢੇਰ, ਮੰਗਾਂ ਮੰਨਣ ਤਕ ਹੜਤਾਲ ਲਈ ਬਜਿੱਦ ਕਾਮੇ By admin - July 19, 2026 0 1 Facebook Twitter Pinterest WhatsApp ਗੁਰਦਾਸਪੁਰ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਸੰਘਰਸ਼ ਅੱਜ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਹੜਤਾਲ ਹੋਰ ਤੇਜ਼ ਕੀਤੀ ਜਾਵੇਗੀ। ਅੱਜ ਸਫਾਈ ਕਰਮਚਾਰੀ ਨਗਰ ਕੌਂਸਲ ਦੀ ਹੱਦ ਵਿੱਚੋਂ ਨਿਕਲ ਕੇ ਸੜਕ ਤੇ ਆ ਗਏ ਅਤੇ ਸ਼ਹਿਰ ਵਿੱਚੋਂ ਨਿਕਲਦੇ ਜੀਟੀ ਰੋਡ ਤੇ ਦਰਿਆ ਵਿਛਾ ਕੇ ਟਰੈਫਿਕ ਜਾਮ ਕਰ ਦਿੱਤਾ। ਮੁਲਾਜਮ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਲਗਾਤਾਰ ਵਾਅਦਾ-ਖਿਲਾਫੀ ਕਰ ਰਹੀ ਹੈ, ਜਿਸ ਦੇ ਚਲਦਿਆਂ ਜਦੋਂ ਤਕ ਸਰਕਾਰ ਮੰਗਾਂ ਮੰਨ ਨਹੀਂ ਲੈਂਦੀ, ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਸਫਾਈ ਕਰਮਚਾਰੀਆਂ ਦੇ ਹੜਤਾਲ ਕਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਵਧਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਕੂੜੇ ਦੇ ਢੇਰਾਂ ਬਰਸਾਤ ਦੇ ਦਿਨਾਂ ਵਿੱਚ ਬਿਮਾਰੀ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ। ਮੁਲਾਜਮ ਆਗੂਆਂ ਨੇ ਗਿਲਾ ਜਾਹਰ ਕੀਤਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀਆਂ ਬੰਦ ਕੀਤੀਆਂ ਗਈਆਂ ਪੈਨਸ਼ਨਾਂ ਬਹਾਲ ਕਰਨ ਅਤੇ ਡੀ.ਏ. ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕਾਫੀ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਗਿਲਾ ਜਾਹਰ ਕੀਤਾ ਕਿ ਸਰਕਾਰ ਅਤੇ ਲੀਡਰ ਸਿਰਫ਼ ਝੂਠੇ ਵਾਅਦੇ ਕਰਕੇ ਮੁੱਕਰ ਜਾਂਦੇ ਹਨ ਅਤੇ ਹੁਣ ਕੋਈ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਚੌਕਾਂ ਵਿੱਚ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਤਾਂ ਜੋ ਇਹ ਆਪਣੇ ਪਰਿਵਾਰਾਂ ਨਾਲ ਸੁੱਖ-ਚੈਨ ਨਾਲ ਰਹਿ ਸਕਣ। ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੀ ਲੜਾਈ ਨੂੰ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕਰਦੀ।