ਪੰਜਾਬ ਫਤਹਿਗੜ੍ਹ ਪ੍ਰਬੰਧਕੀ ਦਫਤਰ ਪਹੁੰਚਿਆ ਕਿਸਾਨਾਂ ਦਾ ਵਫਦ/ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰ/ ਜ਼ਮੀਨ ਐਕਵਾਇਰ ਤੇ ਅਮਰੀਕਾ ਸਮਝੌਤੇ ਦਾ ਕੀਤਾ ਵਿਰੋਧ By admin - July 20, 2026 0 2 Facebook Twitter Pinterest WhatsApp ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਵਫਦ ਫਤਹਿਗੜ੍ਹ ਸਾਹਿਬ ਦੇ ਪ੍ਰਬੰਧਕ ਕੰਪਲੈਕਸ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੱਲ ਮੰਗ ਪੱਤਰ ਭੇਜੇ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਕਿਸਾਨੀ ਨੂੰ ਤਬਾਹ ਕਰਨ ਦੇ ਰਾਹ ਪਈ ਹੋਈ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਕਿਸਾਨਾਂ ਜ਼ਮੀਨਾਂ ਐਕਵਾਇਰ ਕਰਨ ਲਈ ਗਲਤ ਹੱਥਕੰਡੇ ਅਪਨਾ ਰਹੀ ਹੈ, ਜਿਸ ਖਿਲਾਫ ਰੋਸ ਜਾਹਰ ਕਰਨ ਲਈ ਇਹ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਵਤੀਰਾ ਨਾ ਬਦਲਿਆਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਖਜ਼ਾਨਚੀ ਨਿਰਭੈ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਜੋ ਸਮਝੌਤਾ ਕਰਨ ਜਾ ਰਹੀ ਹੈ, ਉਸ ਨਾਲ ਭਾਰਤੀ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਇਸ ਸਮਝੌਤੇ ਦੇ ਸਿੱਟੇ ਵਜੋਂ ਕਿਸਾਨਾਂ ਦੇ ਨਾਲ-ਨਾਲ ਦੁੱਧ ਦਾ ਸਹਾਇਕ ਧੰਦਾ ਵੀ ਬੰਦ ਹੋਣ ਦੀ ਕਗਾਰ ‘ਤੇ ਪਹੁੰਚ ਜਾਵੇਗਾ, ਜਿਸ ਦਾ ਮਾਰੂ ਪ੍ਰਭਾਵ ਆਮ ਲੋਕਾਂ ਅਤੇ ਕਿਸਾਨਾਂ ਦੀ ਅਰਥਵਿਵਸਥਾ ‘ਤੇ ਪਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਜੋ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸਾਨ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਅਤੇ ਰਾਜ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਉਹ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਲਈ ਮਜਬੂਰ ਹੋਣਗੇ।