ਪੰਜਾਬ ਫਰੀਦਕੋਟ ਪੁਲਿਸ ਦਾ ਨਸ਼ਿਆਂ ਖਿਲਾਫ਼ ਐਕਸ਼ਨ/ 508 ਗਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - July 20, 2026 0 1 Facebook Twitter Pinterest WhatsApp ਫਰੀਦਕੋਟ ਸੀਆਈਏ ਸਟਾਫ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ 3 ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਦੇ ਕਬਜੇ ਵਿਚੋਂ 508 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਕਮਲ ਕੁਮਾਰ, ਮਾਨਵ ਅਤੇ ਅਰੁਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਦੋਸ਼ੀ ਅੰਮ੍ਰਿਤਸਰ ਜਿਲ੍ਹੇ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਬਰਾਮਦ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ, ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਐੱਸ.ਐੱਚ.ਓ. ਹਾਕਮ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਦੀ ਟੀਮ ਤਲਵੰਡੀ ਰੋਡ ਨੇੜੇ ਸਰਕਾਰੀ ਗੋਦਾਮ ਫਰੀਦਕੋਟ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਪਾਰਦਰਸ਼ੀ ਮੋਮੀ ਲਿਫਾਫੇ ਵਿੱਚੋਂ 508 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਥਾਣਾ ਸਿਟੀ ਫਰੀਦਕੋਟ ਵਿੱਚ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।