ਸਰਹਿੰਦ ਵਿਖੇ ਸਰਕਾਰ ’ਤੇ ਵਰ੍ਹੇ ਭਾਜਪਾ ਆਗੂ ਲਾਲੀ/ ਸਫਾਈ ਸੇਵਕਾਂ ਨਾਲ ਕੀਤੇ ਵਿਵਹਾਰ ’ਤੇ ਚੁੱਕੇ ਸਵਾਲ/ ਰੁਜ਼ਗਾਰ ਦੇ ਮੁੱਦੇ ’ਤੇ ਝੂਠੇ ਬਿਰਤਾਂਤ ਸਿਰਜਣ ਦੇ ਇਲਜ਼ਾਮ

0
3

ਸਰਹਿੰਦ ਵਿਖੇ ਸਫਾਈ ਕਾਮਿਆਂ ਦੇ ਧਰਨੇ ਵਿਚ ਸ਼ਾਮਲ ਹੋਣ ਪਹੁੰਚੇ ਸੀਨੀਅਰ ਭਾਜਪਾ ਆਗੂ ਤਰਲੋਚਨ ਸਿੰਘ ਲਾਲੀ ਨੇ ਰੁਜ਼ਗਾਰ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮੀਡੀਆ ਨਾਲ ਗੱਲਬਾਤ ਗੱਲਬਾਤ ਦੌਰਾਨ ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਬੇਰੁਜ਼ਗਾਰੀ ਘਟਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਸੇਵਾ ਨਿਭਾਅ ਰਹੇ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ‘ਤੇ ਧਰਨੇ ਦੇਣ ਲਈ ਮਜਬੂਰ ਹਨ ਪਰ ਸਰਕਾਰ ਮੰਗਾਂ ਮੰਨਣ ਦੀ ਥਾਂ ਪੁਲਿਸ ਤਸ਼ੱਦਦ ਰਾਹੀ ਇਨ੍ਹਾਂ ਦੀ ਆਵਾਜ ਦਬਾਉਣਾ ਚਾਹੁੰਦੇ  ਹੈ। ਉਨ੍ਹਾਂ ਤੋਂ ਹੱਕ ਮੰਗਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਹੈ।
ਤਰਲੋਚਨ ਸਿੰਘ ਲਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ‘ਤੇ “ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਕੇ ਲੋਕਾਂ ਦਾ ਮਨੋਰੰਜਨ ਤਾਂ ਕਰ ਰਹੇ ਹਨ, ਪਰ ਹਕੀਕਤ ਵਿੱਚ ਸੂਬੇ ਦੇ ਕੱਚੇ ਮੁਲਾਜ਼ਮ, ਸਫਾਈ ਕਰਮਚਾਰੀ ਅਤੇ ਹੋਰ ਵਰਗ ਆਪਣੇ ਰੁਜ਼ਗਾਰ ਅਤੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਭਾਜਪਾ ਆਗੂ ਨੇ ਸਫਾਈ ਮਜ਼ਦੂਰਾਂ ਦੇ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਭਾਜਪਾ ਹਮੇਸ਼ਾ ਮਜ਼ਦੂਰ ਵਰਗ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਅਤੇ ਹੋਰ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।

LEAVE A REPLY

Please enter your comment!
Please enter your name here