ਬਟਾਲਾ ਦੇ ਸ੍ਰੀ ਅਚਲੇਸ਼ਵਰ ਧਾਮ ਮੰਦਰ ’ਚ ਸ਼ਰਧਾਲੂਆਂ ਦੀ ਭੀੜ/ ਸਾਵਣ ਦੇ ਪਹਿਲੇ ਸੋਮਵਾਰ ਮੱਥਾ ਟੇਕ ਰਹੇ ਸ਼ਰਧਾਲੂ/ ਮੰਦਰ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ

0
1

 

ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਬਟਾਲਾ ਸਥਿਤ ਸ੍ਰੀ ਅਚਲੇਸ਼ਵਰ ਧਾਮ ਮੰਦਰ ਵਿਖੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਭਗਤਾਂ ਨੇ ਭਗਵਾਨ ਭੋਲੇਨਾਥ ਦੇ ਦਰਸ਼ਨ ਕਰਕੇ ਮੱਥਾ ਟੇਕਿਆ ਅਤੇ ਜਲ, ਦੁੱਧ, ਬੇਲ ਪੱਤਰ ਤੇ ਫੁੱਲ ਅਰਪਿਤ ਕਰਕੇ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕੀਤੀ। ਸ਼ਰਧਾਲੂਆਂ ਨੇ ਪਰਿਵਾਰ ਦੀ ਸੁੱਖ-ਸਮ੍ਰਿੱਧੀ, ਚੰਗੀ ਸਿਹਤ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ।
ਮੰਦਰ ਪਰਿਸਰ ਵਿੱਚ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰਿਆਂ ਨਾਲ ਮਾਹੌਲ ਪੂਰੀ ਤਰ੍ਹਾਂ ਸ਼ਿਵਮਈ ਬਣਿਆ ਰਿਹਾ। ਲੰਬੀਆਂ ਕਤਾਰਾਂ ਵਿੱਚ ਖੜ੍ਹੇ ਸ਼ਰਧਾਲੂਆਂ ਨੇ ਆਪਣੀ ਵਾਰੀ ਅਨੁਸਾਰ ਦਰਸ਼ਨ ਕੀਤੇ। ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਦਿਨ ਭਰ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਵੱਡੀ ਗਿਣਤੀ ਵਿੱਚ ਭਗਤਾਂ ਨੇ ਭੋਲੇਨਾਥ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

LEAVE A REPLY

Please enter your comment!
Please enter your name here