ਗੁਰਦਾਸਪੁਰ ’ਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦੀ ਵੰਡ/ ਹਲਕਾ ਇੰਚਾਰਜ ਰਮਨ ਬਹਿਲ ਨੇ ਵੰਡੀਆਂ ਰਾਸ਼ਨ ਕਿੱਟਾਂ/ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੁਣੇ ਲੋਕਾਂ ਦੇ ਮਸਲੇ

0
2

ਗੁਰਦਾਸਪੁਰ ਦੇ ਪਿੰਡਾਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਹਲਕਾ ਇੰਚਾਰਜ ਰਮਨ ਬਹਿਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੇਰੀ ਰਸੋਈ ਯੋਜਨਾ ਦੇ ਲਾਭਪਾਤਰੀਆ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ।

ਇਸ ਤੋਂ ਇਲਾਵਾ ਪੰਜਾਬੀਆਂ ਦੀ ਭਲਾਈ ਲਈ ਹੋਰ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਇਹ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ, ਜਿਸ ਦੇ ਚਲਦਿਆਂ ਲੋਕ 2027 ਵਿੱਚ ਵੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਹੀ ਬਣਾਉਣਗੇ।

LEAVE A REPLY

Please enter your comment!
Please enter your name here