ਪੰਜਾਬ ਫ਼ਤਹਿਗੜ੍ਹ ਸਾਹਿਬ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ/ ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ/ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ By admin - July 20, 2026 0 2 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪੁਲਿਸ ਨੇ ਮੋਟਰ ਸਾਇਕਲ ਚੋਰ ਗਰੋਹ ਦੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਚੋਰੀਸ਼ੁਦਾ ਮੋਟਰ ਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਨੇ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਰੋਕਣ ਲਈ ਸਿਵਲ ਕੱਪੜਿਆਂ ਵਿੱਚ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਸ ਤੋਂ ਬਾਅਦ ਚਾਰ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੇ ਡੀ.ਐਸ.ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਸਰਹਿੰਦ ਮੰਡੀ ਦੀ ਟੀਮ ਨੂੰ ਗੁਪਤ ਮੁਖਬਰੀ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ (ਵਾਸੀਆਨ ਪਿੰਡ ਲਸੋਈ, ਜ਼ਿਲ੍ਹਾ ਮਾਲੇਰਕੋਟਲਾ) ਆਪਣੇ ਸਾਥੀਆਂ ਗਗਨਪ੍ਰੀਤ ਸਿੰਘ (ਵਾਸੀ ਸਰਹਿੰਦ) ਅਤੇ ਗੁਰਜੰਟ ਸਿੰਘ (ਵਾਸੀ ਮੰਡੀ ਗੋਬਿੰਦਗੜ੍ਹ) ਨਾਲ ਮਿਲੀਭੁਗਤ ਕਰਕੇ ਮੋਟਰਸਾਈਕਲ ਚੋਰੀ ਕਰਨ ਦਾ ਧੰਦਾ ਕਰਦੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਤੁਰੰਤ ਛਾਪੇਮਾਰੀ ਕਰਦੇ ਹੋਏ ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਗਗਨਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਨੂੰ ਧਰ ਦਬੋਚਿਆ। ਮੁਲਜ਼ਮਾਂ ਕੋਲੋਂ 4 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਣ ‘ਤੇ ਉਨ੍ਹਾਂ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ।ਡੀ.ਐਸ.ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਚੋਰੀ ਕੀਤੇ ਹੋਏ ਮੋਟਰਸਾਈਕਲ ਵੱਖ-ਵੱਖ ਸ਼ਹਿਰਾਂ ਅਤੇ ਸੂਬਿਆਂ ਵਿੱਚ ਵੇਚਦੇ ਸਨ। ਕਾਬੂ ਕੀਤੇ ਗਏ ਨੌਜਵਾਨਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦਾ ਪੂਰਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।