ਪੰਜਾਬ ਤਰਨ ਤਾਰਨ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ/ ਕੇਂਦਰ ਤੇ ਪੰਜਾਬ ਸਰਕਾਰ ਕੀਤੀ ਨਾਅਰੇਬਾਜ਼ੀ/ ਦਿੱਲੀ ਵਿਸ਼ੇ ਹੋਣ ਵਾਲੇ ਰੈਲੀ ’ਚ ਲੈਣਗੇ ਹਿੱਸਾ By admin - July 20, 2026 0 1 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਤਲਵੰਡੀ ਸੋਭਾ ਸਿੰਘ ਤੋਂ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਦੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਦੀ ਅਗਵਾਈ ਹੇਠਲਾ ਇਹ ਜਥਾ ਦਿੱਲੀ ਵਿਖੇ ਹੋਣ ਵਾਲੇ ਇਕੱਠ ਵਿਚ ਸ਼ਾਮਲ ਹੋਵੇਗਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਕਿਸਾਨੀ ਨੂੰ ਤਬਾਹ ਕਰਨ ਦੇ ਰਾਹ ਪਈ ਹੋਈ ਹੈ, ਜਿਸ ਦੇ ਵਿਰੋਧ ਵਿਚ ਦਿੱਲੀ ਵਿਚ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆਂ ਤਾਂ ਕਿਸਾਨਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।