ਪੰਜਾਬ ਅੰਮ੍ਰਿਤਸਰ ’ਚ ਥਾਰ ਅੰਦਰ ਪਈ ਮਿਲੀ ਨੌਜਵਾਨ ਲਾਸ਼/ ਸ਼ਰਾਬ ਦੀ ਬੋਤਲ ਤੇ ਮੋਬਾਈਲ ਫੋਨ ਬਰਾਮਦ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - July 20, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਨਾਰਾਇਣਗੜ੍ਹ ਇਲਾਕੇ ਨੇੜੇ ਸੜਕ ਕਿਨਾਰੇ ਖੜ੍ਹੀ ਇੱਕ ਕਾਲੇ ਥਾਰ ਵਾਹਨ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਸਥਾਨਕ ਲੋਕਾਂ ਨੇ ਸ਼ੱਕੀ ਹਾਲਤ ’ਚ ਗੱਲੀ ਖੜ੍ਹੀ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਥਾਰ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਪਈ ਲਾਸ਼ ਬਰਾਮਦ ਕੀਤੀ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਨੌਜਵਾਨ ਨੇ ਟੀ-ਸ਼ਰਟ ਪਹਿਨੀ ਹੋਈ ਹੈ। ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਗੱਡੀ ਦੇ ਰਜਿਸਟ੍ਰੇਸ਼ਨ ਨੰਬਰ ਤੋਂ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।