ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਲਾਸ਼ ਮਿਲਣ ਦਾ ਮਾਮਲਾ/ ਚਾਦਰ ’ਚ ਲਿਪਟੀ ਹਾਲਤ ’ਚ ਮਿਲੀ ਸੀ ਲਾਸ਼/ ਦੋਸਤ ਹੀ ਨਿਕਲਿਆ ਲਾਸ਼ ਸੁੱਟਣ ਵਾਲਾ ਮੁਲਜ਼ਮ

0
2

ਅੰਮ੍ਰਿਤਸਰ ਪੁਲਿਸ ਨੇ ਕੋਟ ਖਾਲਸਾ ਇਲਾਕੇ ਵਿਖੇ ਚਾਦਰ ਵਿਚ ਲਪੇਟੀ ਲਾਸ਼ ਮਿਲਣ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਕਰਨ ਤੋਂ ਬਾਅਦ ਲਾਸ਼ ਸੁੱਟਣ ਵਾਲੇ ਦੋਸਤ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਮੁਤਾਬਕ ਮ੍ਰਿਤਕ ਦੀ ਪਛਾਣ 31 ਸਾਲਾ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸੁਖਵਿੰਦਰ ਸਿੰਘ ਨੇ ਆਪਣੇ ਦੋਸਤ ਕੁਲਦੀਪ ਸਿੰਘ ਨਾਲ ਮਿਲ ਕੇ ਨਸ਼ਾ ਕੀਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕੁਲਦੀਪ ਸਿੰਘ ਨੇ ਉਸ ਦੀ ਲਾਸ਼ ਨੂੰ ਚਾਦਰ ਵਿਚ ਲਪੇਟ ਕੇ ਸੁੱਟ ਦਿੱਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਜਾਂਚ ਮੁਤਾਬਕ ਸੁਖਵਿੰਦਰ ਸਿੰਘ ਆਪਣੇ ਦੋਸਤ ਕੁਲਦੀਪ ਸਿੰਘ ਨਾਲ ਪੇਂਟਰ ਦਾ ਕੰਮ ਕਰਦਾ ਸੀ। ਪੁਲਿਸ ਦੇ ਅਨੁਸਾਰ, ਦੋਵਾਂ ਨੇ ਪਹਿਲਾਂ ਸ਼ਰਾਬ ਪੀਤੀ ਫਿਰ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ। ਇਸ ਤੋਂ ਬਾਅਦ ਜ਼ਿਆਦਾ ਨਸ਼ਾ ਕਰਨ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਕੁਲਦੀਪ ਸਿੰਘ ਘਬਰਾ ਗਿਆ ਅਤੇ ਘਰੋਂ ਇੱਕ ਚਾਦਰ ਲੈ ਆਇਆ ਅਤੇ ਲਾਸ਼ ਨੂੰ ਉਸ ਵਿੱਚ ਲਪੇਟ ਆਪਣੇ ਮੋਢਿਆਂ ‘ਤੇ ਚੁੱਕ ਕੇ ਤਕੀਆ ਵਾਲੀ ਗਲੀ ਵਿੱਚ ਸੁੱਟ ਕੇ ਫਰਾਰ ਹੋ ਗਿਆ। ਪੁਲਿਸ ਨੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਆਈਪੀਸੀ ਦੀ ਧਾਰਾ 105 ਅਤੇ 238 ਤਹਿਤ ਕੇਸ ਨੰਬਰ 221 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here