ਪੰਜਾਬ ਬਲਵੰਤ ਸਿੰਘ ਰਾਜੋਆਣਾ ਦਾ ਅਕਾਲ ਤਖ਼ਤ ਵੱਲ ਪੱਤਰ/ ਭਾਜਪਾ ਨਾਲ ਸਬੰਧਤ ਆਗੂਆਂ ਨੂੰ ਤਲਬ ਕਰਨ ਦੀ ਅਪੀਲ/ ਸਜ਼ਾ ਨਾਲ ਜੁੜੇ ਮਾਮਲੇ ਬਾਰੇ ਸਪੱਸ਼ਟਤਾ ਦੀ ਕੀਤੀ ਮੰਗ By admin - July 22, 2026 0 1 Facebook Twitter Pinterest WhatsApp ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖ ਕੇ ਭਾਜਪਾ ਨਾਲ ਸੰਬੰਧਿਤ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਉਨ੍ਹਾਂ ਤੋਂ ਜਵਾਬ ਮੰਗਣ ਦੀ ਅਪੀਲ ਕੀਤੀ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਜ਼ਾ ਨਾਲ ਜੁੜੇ ਮਾਮਲੇ ‘ਤੇ ਲੰਬੇ ਸਮੇਂ ਤੋਂ ਕੋਈ ਠੋਸ ਫ਼ੈਸਲਾ ਨਹੀਂ ਹੋਇਆ ਅਤੇ ਇਸ ਬਾਰੇ ਸਪਸ਼ਟਤਾ ਲਿਆਂਦੀ ਜਾਣੀ ਚਾਹੀਦੀ ਹੈ। ਰਾਜੋਆਣਾ ਨੇ ਲਿਖਿਆ ਹੈ ਕਿ ਉਹ ਕਰੀਬ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਪੱਧਰਾਂ ‘ਤੇ ਭਰੋਸੇ ਦਿੱਤੇ ਗਏ, ਪਰ ਅਜੇ ਤੱਕ ਕੋਈ ਅੰਤਿਮ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਖੁਦ ਕਦੇ ਵੀ ਰਹਿਮ ਦੀ ਅਰਜ਼ੀ ਦਾਇਰ ਕਰਨ ਦੀ ਮੰਗ ਨਹੀਂ ਕੀਤੀ ਸੀ, ਫਿਰ ਵੀ ਉਨ੍ਹਾਂ ਦੇ ਨਾਮ ‘ਤੇ ਅਜਿਹੀ ਕਾਰਵਾਈ ਕੀਤੀ ਗਈ ਹੈ। ਚਿੱਠੀ ਵਿੱਚ ਰਾਜੋਆਣਾ ਨੇ ਅਪੀਲ ਕੀਤੀ ਹੈ ਕਿ ਭਾਜਪਾ ਨਾਲ ਜੁੜੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾ ਕੇ ਪੁੱਛਿਆ ਜਾਵੇ ਕਿ ਉਨ੍ਹਾਂ ਦੇ ਕੇਸ ਸਬੰਧੀ ਕੀਤੇ ਗਏ ਦਾਅਵੇ ਅਤੇ ਵਾਅਦਿਆਂ ਦਾ ਕੀ ਬਣਿਆ। ਉਨ੍ਹਾਂ ਨੇ ਕਿਹਾ ਕਿ ਜੇ ਛੇ ਮਹੀਨਿਆਂ ਵਿੱਚ ਫ਼ੈਸਲੇ ਦੀ ਗੱਲ ਕੀਤੀ ਗਈ ਸੀ ਤਾਂ ਇਹ ਮਾਮਲਾ ਸਾਲਾਂ ਤੋਂ ਲੰਬਿਤ ਕਿਉਂ ਹੈ। ਰਾਜੋਆਣਾ ਨੇ ਚਿੱਠੀ ਵਿੱਚ ਇਹ ਵੀ ਲਿਖਿਆ ਹੈ ਕਿ ਪੰਥਕ ਮਸਲਿਆਂ ਨੂੰ ਰਾਜਨੀਤੀ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸੱਚਾਈ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ਵਿੱਚ ਸਪਸ਼ਟ ਰੁਖ ਅਪਣਾਏ ਤਾਂ ਜੋ ਸੰਗਤ ਦੇ ਮਨ ਵਿੱਚ ਮੌਜੂਦ ਸਵਾਲਾਂ ਦੇ ਜਵਾਬ ਮਿਲ ਸਕਣ।