ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ’ਚ ਸਰਪੰਚ ਦਾ ਕਤਲ/ ‘ਆਪ’ ਨਾਲ ਸਬੰਧਤ ਸੀ ਸਰਪੰਚ ਸਤਪਾਲ ਮਿੰਟਾ/ ਰੰਜ਼ਿਸ਼ ਤਹਿਤ ਅੰਜ਼ਾਮ ਦਿੱਤੀ ਵਾਰਦਾਤ

0
1

 

ਹੁਸ਼ਿਆਰਪੁਰ ਨੇੜਲੇ ਪਿੰਡ ਆਨੰਦਗੜ੍ਹ ਵਿਖੇ ਮੌਜੂਦਾ ਸਰਪੰਚ ਦਾ ਕਤਲ ਕਰਨ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਆਪ ਆਮਮੀ ਨਾਲ ਸਬੰਧਤ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਹਮਲੇ ਦੀ ਵਜ੍ਹਾ ਆਪਸੀ ਰੰਜ਼ਿਸ਼ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਬੇਟੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ ਸੀ, ਜਿਸ ਦਾ ਸਰਪੰਚ ਸਤਪਾਲ ਸਿੰਘ ਨੇ ਰਾਜ਼ੀਨਾਮਾ ਕਰਵਾਇਆ ਸੀ। ਇਸੇ ਰਾਜ਼ੀਨਾਮੇ ਦੀ ਰੰਜਿਸ਼ ਰੱਖਦਿਆਂ ਅੱਜ ਕੁਝ ਨੌਜਵਾਨਾਂ ਨੇ ਰੰਜਿਸ਼ ਤਹਿਤ ਸਰਪੰਚ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਆਪਣੀ ਗੱਡੀ ਸਰਪੰਚ ਦੇ ਉੱਪਰ 2-3 ਵਾਰ ਚੜ੍ਹਾਈ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਨੇ ਦੱਸਿਆ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਹਾਲਾਂਕਿ, ਹਮਲਾਵਰਾਂ ਦੀ ਗੱਡੀ ਚਲਾ ਰਹੇ ਇੱਕ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਝੜਪ ਦੌਰਾਨ ਉਸ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਰਾਰ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here