ਤਰਨ ਤਾਰਨ ਪੁਲਿਸ ਦੀ ਨਾਜਾਇਜ਼ ਸ਼ਰਾਬ ਖਿਲਾਫ਼ ਕਾਰਵਾਈ/ ਭਾਰੀ ਮਾਤਰਾ ’ਚ ਨਾਜਾਇਜ ਸ਼ਰਾਬ, ਲਾਹਣ ਤੇ ਸਾਜੋ-ਸਾਮਾਨ ਬਰਾਮਦ

0
1

ਤਰਨ ਤਾਰਨ ਪੁਲਿਸ ਨੇ ਸ਼ਰਾਬ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਲਾਹਨ ਅਤੇ ਸ਼ਰਾਬ ਬਰਾਮਦ ਕੀਤੀ ਹੈ। ਐਕਸਾਈਜ਼ ਵਿਭਾਗ ਦੀ ਮਦਦ ਨਾਲ ਕੀਤੀ ਗਈ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿੱਚ ਸ਼ਰਾਬ, ਡਰੰਮ ਅਤੇ ਹੋਰ ਸਾਜੋ-ਸਮਾਨ ਬਰਾਮਦ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 800 ਲੀਟਰ ਲਾਹਣ ਅਤੇ 20 ਬੋਤਲਾਂ ਸ਼ਰਾਬ ਬਰਾਮਤ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ ਵਿਭਾਗ ਦੇ ਇੰਸਪੈਕਟਰ ਕਰਨ ਸ਼ਰਮਾ ਅਤੇ ਹਿਤੇਸ਼ ਪ੍ਰਭਾਕਰ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ। ਜਿਸ ਤਹਿਤ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਅਤੇ ਪੁਲਿਸ ਫੋਰਸ ਦੀ ਸਹਾਇਤਾ ਨਾਲ ਸੋਮਵਾਰ ਤੜਕੇ ਪਿੰਡ ਸਖੀਰਾ, ਤਰਨ ਤਾਰਨ ਸਿਟੀ, ਪੱਟੀ ਸਿਟੀ ਅਤੇ ਵਲਟੋਹਾ ਵਿੱਚ ਛਾਪੇਮਾਰੀ ਕੀਤੀ ਗਈ। ਇਸੇ ਦੌਰਾਨ ਉਹਨਾਂ ਨੂੰ ਸੂਚਨਾ ਮਿਲੀ ਕਿ ਸਰਹੱਦੀ ਪਿੰਡ ਬਹਾਦਰ ਨਗਰ ਵਿਖੇ ਇੱਕ ਘਰ ਵਿੱਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕੀਤਾ ਜਾਂਦਾ ਹੈ। ਜਿਸ ਤਹਿਤ ਪਿੰਡ ਵਿੱਚ ਛਾਪੇਮਾਰੀ ਕਰਕੇ ਇਕ ਘਰ ਵਿੱਚੋਂ 20 ਬੋਤਲਾਂ ਨਜਾਇਜ਼ ਸ਼ਰਾਬ ਅਤੇ 800 ਲੀਟਰ ਲਾਹਣ ਬਰਾਮਦ ਕੀਤੀ ਗਈ।
ਇਸ ਤੋਂ ਇਲਾਵਾ ਲੋਹੇ ਦੇ ਡਰਮ, ਛਕਾਲਾ, ਪਲਾਸਟਿਕ ਦੇ ਡਰਮ ਤੋਂ ਇਲਾਵਾ ਹੋਰ ਸਮਾਨ ਵੀ ਬਰਾਮਦ ਹੋਇਆ। ਇਸ ਸਬੰਧੀ ਥਾਣਾ ਵਲਟੋਹਾ ਡਿਊਟੀ ਅਫਸਰ ਏਐਸਆਈ ਗੁਰਦੀਪ ਸਿੰਘ ਹੋਏ ਆਓ ਖੰਡਣਾ ਤੇਰੀ ਤੋਂ ਇਲਾਵਾ ਕਈ ਹੋਰ ਪੁਲਿਸ ਮੁਲਾਜ਼ਮ ਮੌਕੇ ਤੇ ਪਹੁੰਚੇ ਜਿਨਾਂ ਨੇ ਪੁੱਤ ਸਮਾਨ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐਕਸਾਈਜ਼ ਇੰਸਪੈਕਟਰ ਰਾਮ ਮੂਰਤੀ, ਠੇਕੇਦਾਰ ਹਰ ਹਰਭਿੰਦਰ ਸਿੰਘ ਭਿੰਦਾ, ਏਐਸਆਈ ਭਗਵੰਤ ਸਿੰਘ ਤੋਂ ਇਲਾਵਾ ਕਈ ਹੋਰ ਮੁਲਾਜ਼ਮ ਮੌਜੂਦ ਸਨ।

LEAVE A REPLY

Please enter your comment!
Please enter your name here