ਪੰਜਾਬ ਕਪੂਰਥਲਾ ਦੇ ਮੰਡ ਖੇਤਰ ਪਹੁੰਚੇ ਅਵਿਨਾਸ਼ ਰਾਏ ਖੰਨਾ/ ਭਾਜਪਾ ਹਾਈ ਕਮਾਨ ਦੇ ਹੁਕਮਾਂ ਤਹਿਤ ਲਿਆ ਜਾਇਜ਼ਾ/ ਹੜ੍ਹਾਂ ਦੀ ਰੋਕਥਾਮ ਲਈ ਬਣਦੀ ਮਦਦ ਦਾ ਦਿੱਤਾ ਭਰੋਸਾ By admin - July 23, 2026 0 1 Facebook Twitter Pinterest WhatsApp ਸਾਬਕਾ ਸਾਂਸਦ ਤੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਵੱਲੋਂ ਅੱਜ ਕਪੂਰਥਲਾ ਦੇ ਹਲਕਾ ਭੁੱਲਥ ਦੇ ਮੰਡ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਹਾਈ ਕਮਾਨ ਦੇ ਹੁਕਮਾਂ ਤਹਿਤ ਬਿਆਸ ਦਰਿਆ ਦੇ ਪਾਣੀ ਕਾਰਨ ਹੁੰਦੇ ਨੁਕਸਾਨ ਦਾ ਜਾਇਜ਼ਾ ਲਿਆ। ਸਥਾਨਕ ਵਾਸੀਆਂ ਸਮੇਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਸ ਇਲਾਕੇ ਅੰਦਰ ਹੜ੍ਹਾ ਕਾਰਨ ਭਾਰੀ ਨੁਕਸਾਨ ਹੋਇਆ ਸੀ ਪਰ ਪੰਜਾਬ ਸਰਕਾਰ ਨੇ ਇਸ ਤੋਂ ਸਬਕ ਨਹੀਂ ਲਿਆ ਅਤੇ ਇੱਥੇ ਹੜ੍ਹ ਰੋਕਣ ਲਈ ਪੁਖਤਾ ਪਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧਾਂ ਵਿਚ ਮਦਦ ਕੀਤੀ ਜਾਵੇਗਾ। ਇਸੇ ਦੌਰਾਨ ਸਥਾਨਕ ਵਾਸੀਆਂ ਨੇ ਭਾਜਪਾ ਆਗੂ ਦਾ ਮੁਸ਼ਕਲਾਂ ਸੁਣਨ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੰਮ ਕਰਵਾਉਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੁੰਦੀ ਹੈ ਪਰ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਆਏ ਹੜਾਂ ਤੋਂ ਕੋਈ ਸਬਕ ਨਹੀਂ ਲਿਆ ਅਤੇ ਦਰਿਆ ਦੇ ਕੰਢੇ ਧੁੱਸੀ ਬੰਨ ਨੂੰ ਪੱਕਾ ਕਰਨ ਦੀ ਸੀਟਿੰਗ ਕਰਨ ਤੇ ਚੈਨਲਾਈਜਿੰਗ ਕਰਨ ਬਾਰੇ ਕੋਈ ਵੀ ਕੰਮ ਨਹੀਂ ਕੀਤਾ। ਉਹਨਾਂ ਨੇ ਇਲਾਕੇ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਰਿਪੋਰਟ ਤਿਆਰ ਕਰਕੇ ਪੰਜਾਬ ਦੇ ਰਾਜਪਾਲ ਕੋਲ ਪਹੁੰਚਾਉਣ ਦਾ ਵਾਅਦਾ ਕੀਤਾ ਤਾਂ ਜੋ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਇਸ ਮੌਕੇ ਉਹਨਾਂ ਨਾਲ ਭਾਜਪਾ ਜ਼ਿਲਾ ਕਪੂਰਥਲਾ ਦੇ ਨਵ ਨਿਯੁਕਤ ਪ੍ਰਧਾਨ ਚੇਤਨਸੂਰੀ ਹਲਕਾ ਭਲੱਥ ਕਨਵੀਨਰ ਰਮੇਸ਼ ਚੰਦਰ ਸ਼ਰਮਾ ਸਰਕਲ ਭਲੱਥ ਪ੍ਰਧਾਨ ਹੀਰਕ ਜੋਸ਼ੀ ਸਰਕਲ ਬੇਗੋਵਾਲ ਪ੍ਰਧਾਨ ਰਮਨਦੀਪ ਸਿੰਘ ਸਾਬਕਾ ਭਾਜਪਾ ਜਿਲ੍ਹਾ ਉਪ ਪ੍ਰਧਾਨ ਨਰੇਸ਼ ਸ਼ਰਮਾ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।