ਪੰਜਾਬ ਮੋਗਾ ਦੇ ਸਰਕਾਰੀ ਸਕੂਲ ’ਚ ਵਿਦਿਆਰਥਣਾਂ ਨਾਲ ਛੇੜਛਾੜ/ ਹੈੱਡ ਮਾਸਟਰ ’ਤੇ ਲੱਗੇ ਗ਼ਲਤ ਹਰਕਤਾਂ ਦੇ ਇਲਜ਼ਾਮ/ ਮਾਪਿਆਂ ਨੇ ਕੀਤਾ ਹੰਗਾਮਾ, ਪੁਲਿਸ ਕਰ ਰਹੀ ਜਾਂਚ By admin - July 23, 2026 0 1 Facebook Twitter Pinterest WhatsApp ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਸਕੂਲ ਵਿੱਚ ਉਸ ਵੇਲੇ ਹੰਗਾਮੇ ਵਾਲਾ ਮਾਹੌਲ ਬਣ ਗਿਆ, ਜਦੋਂ ਸੱਤਵੀਂ ਅਤੇ ਅੱਠਵੀਂ ਜਮਾਤ ਦੀਆਂ ਕੁਝ ਵਿਦਿਆਰਥਣਾਂ ਨੇ ਸਕੂਲ ਦੇ ਹੈੱਡਮਾਸਟਰ ਪਰਮਜੀਤ ਸਿੰਘ ‘ਤੇ ਛੇੜਛਾੜ ਅਤੇ ਅਣਉਚਿਤ ਵਿਵਹਾਰ ਕਰਨ ਦੇ ਗੰਭੀਰ ਦੋਸ਼ ਲਗਾਏ। ਖੁਦ ਵਿਦਿਆਰਥਣਾਂ ਨੇ ਕੈਮਰੇ ਮੂਹਰੇ ਆ ਕੇ ਹੈੱਡਮਾਸਟਰ ਤੇ ਵਾਰ ਵਾਰ ਛੇੜਛਾੜ ਕਰਨ ਦੇ ਇਲਜ਼ਾਮ ਲਏ। ਇਸ ਤੋ ਬਾਅਦ ਸਕੂਲ ਪਹੁੰਚੇ ਮਾਪਿਆਂ ਨੇ ਹੰਗਾਮਾ ਕੀਤਾ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹੈੱਡ ਮਾਸਟਰ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਉਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ) ਮੋਗਾ ਵੱਲੋਂ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਂਚ ਲਈ ਹੈੱਡਮਾਸਟਰ ਕੀਕਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਸਕੂਲ ਪਹੁੰਚ ਕੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਬਿਆਨ ਦਰਜ ਕੀਤੇ। ਵਿਦਿਆਰਥਣਾਂ ਦਾ ਦੋਸ਼ ਹੈ ਕਿ ਹੈੱਡਮਾਸਟਰ ਉਨ੍ਹਾਂ ਨਾਲ ਕਥਿਤ ਤੌਰ ‘ਤੇ ਗਲਤ ਹਰਕਤਾਂ ਕਰਦੇ ਸਨ। ਉਨ੍ਹਾਂ ਨੇ ਇਹ ਗੱਲ ਘਰ ਜਾ ਕੇ ਆਪਣੇ ਮਾਪਿਆਂ ਨੂੰ ਦੱਸੀ, ਜਿਸ ਤੋਂ ਬਾਅਦ ਮਾਪੇ ਸਕੂਲ ਪਹੁੰਚੇ ਅਤੇ ਕਾਰਵਾਈ ਦੀ ਮੰਗ ਕੀਤੀ। ਦੂਜੇ ਪਾਸੇ, ਹੈੱਡਮਾਸਟਰ ਪਰਮਜੀਤ ਸਿੰਘ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਉਹ ਬੇਕਸੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਿਰਫ਼ ਸਕੂਲ ਦੇ ਨਿਯਮਾਂ ਅਤੇ ਫੀਸ ਆਦਿ ਸਬੰਧੀ ਹੀ ਸਮਝਾਉਂਦੇ ਸਨ ਅਤੇ ਉਹ ਅਜਿਹਾ ਕੋਈ ਕੰਮ ਨਹੀਂ ਕਰ ਸਕਦੇ। ਜਾਂਚ ਅਧਿਕਾਰੀ ਕੀਕਰ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਬਿਆਨ ਲਏ ਗਏ ਹਨ ਅਤੇ ਮਾਮਲੇ ਦੀ ਹਰ ਪੱਖੋਂ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਮਾਮਲਾ ਜਾਂਚ ਅਧੀਨ ਹੈ। ਦੋਸ਼ ਸਹੀ ਹਨ ਜਾਂ ਨਹੀਂ, ਇਸ ਬਾਰੇ ਕੋਈ ਅੰਤਿਮ ਨਤੀਜਾ ਕੱਢਣਾ ਠੀਕ ਨਹੀਂ ਹੋਵੇਗਾ। ਅਸਲ ਸੱਚਾਈ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।