ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ/ 22 ਕਿੱਲੋ ਨਸ਼ਾ, 24 ਪਿਸਤੌਲ ਬਰਾਮਦ/ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਤਸਕਰ ਕਾਬੂ By admin - July 24, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਵਾਰ ਗੈਂਗਸਟਰਾਂ ‘ਤੇ’ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਪ੍ਰੇਸ਼ਨ ‘ਪ੍ਰਹਾਰ-4’ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ 21 ਅਤੇ 22 ਤਰੀਕ ਤਕ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਹਥਿਆਰ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਦਕਿ ਕਈ ਵੱਡੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਹਿੰਮ ਦੌਰਾਨ 10 ਵੱਡੇ ਨਸ਼ਾ ਸਪਲਾਇਰ, 90 ਐਨਡੀਪੀਐਸ ਐਕਟ ਦੇ ਮੁਲਜ਼ਮ, 17 ਹਥਿਆਰਾਂ ਨਾਲ ਜੁੜੇ ਮੁਲਜ਼ਮ ਅਤੇ 19 ਐਕਸਾਈਜ਼ ਐਕਟ ਦੇ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਇਸ ਤੋਂ ਇਲਾਵਾ 22 ਕਿਲੋ ਦੇ ਕਰੀਬ ਨਸ਼ੀਲੇ ਪਦਾਰਥ, 970 ਗ੍ਰਾਮ ਅਫ਼ੀਮ, 24 ਪਿਸਤੌਲ, 26 ਮੈਗਜ਼ੀਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 1450 ਟਰੈਫਿਕ ਚਲਾਨ ਵੀ ਕੀਤੇ ਗਏ। ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅਜਨਾਲਾ ਥਾਣਾ ਖੇਤਰ ਵਿੱਚ ਪੁਲਿਸ ਨੇ ਕਰੀਬ 6 ਕਿਲੋ ਹੈਰੋਇਨ ਬਰਾਮਦ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਬਿਆਸ ਵਿੱਚ ਇੱਕ ਹੋਰ ਕਾਰਵਾਈ ਦੌਰਾਨ ਕਰੀਬ ਅੱਧਾ ਕਿਲੋ ਹੈਰੋਇਨ ਅਤੇ 9 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਸਨ ਅਤੇ ਹੁਣ ਪੁਲਿਸ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ-4 ਲਈ ਪੰਜਾਬ ਦੇ ਡੀਜੀਪੀ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਕਰੀਬ 600 ਪੁਲਿਸ ਮੁਲਾਜ਼ਮ, 6 ਐਸਪੀ ਰੈਂਕ ਦੇ ਅਧਿਕਾਰੀ ਅਤੇ 22 ਡੀਐਸਪੀ ਰੈਂਕ ਦੇ ਅਧਿਕਾਰੀ ਮੁਹੱਈਆ ਕਰਵਾਏ ਗਏ ਸਨ। ਇਨ੍ਹਾਂ ਟੀਮਾਂ ਨੂੰ ਜ਼ਿਲ੍ਹੇ ਦੇ ਛੇ ਸਬ-ਡਿਵੀਜ਼ਨਾਂ ਵਿੱਚ ਵੰਡ ਕੇ ਵਿਸ਼ੇਸ਼ ਨਾਕਾਬੰਦੀਆਂ, ਤਲਾਸ਼ੀ ਮੁਹਿੰਮਾਂ ਅਤੇ ਖੁਫੀਆ ਕਾਰਵਾਈਆਂ ਚਲਾਈਆਂ ਗਈਆਂ। ਐਸਐਸਪੀ ਚਾਹਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 10 ਵੱਡੇ ਨਸ਼ਾ ਸਪਲਾਇਰ, 90 ਐਨਡੀਪੀਐਸ ਐਕਟ ਦੇ ਮੁਲਜ਼ਮ, 17 ਹਥਿਆਰਾਂ ਨਾਲ ਜੁੜੇ ਮੁਲਜ਼ਮ ਅਤੇ 19 ਐਕਸਾਈਜ਼ ਐਕਟ ਦੇ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਪੁਲਿਸ ਨੇ ਕੁੱਲ ਮਿਲਾ ਕੇ 22 ਕਿਲੋ ਦੇ ਕਰੀਬ ਨਸ਼ੀਲੇ ਪਦਾਰਥ, 970 ਗ੍ਰਾਮ ਅਫ਼ੀਮ, 24 ਪਿਸਤੌਲ, 26 ਮੈਗਜ਼ੀਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 1450 ਟਰੈਫਿਕ ਚਲਾਨ ਵੀ ਕੀਤੇ ਗਏ। ਐਸਐਸਪੀ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪਾਕਿਸਤਾਨ ਤੋਂ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਲਗਾਤਾਰ ਹੁੰਦੀਆਂ ਰਹਿੰਦੀਆਂ ਹਨ। ਪਾਕਿਸਤਾਨੀ ਤਸਕਰ ਅਕਸਰ ਸਰਹੱਦੀ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਚੁਣੌਤੀ ਨਾਲ ਨਜਿੱਠਣ ਲਈ ਪੁਲਿਸ ਨੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਵੀਡੀਸੀ (Village Defence Committee) ਮੈਂਬਰਾਂ, ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੁਲਿਸ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਟੂਰਨਾਮੈਂਟਾਂ ਵਿੱਚ ਪੁਲਿਸ ਅਧਿਕਾਰੀ ਖੁਦ ਸ਼ਾਮਲ ਹੋ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ।