ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ/ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੀਤਾ ਸੰਬੋਧਨ/ ਲੋਕ ਭਲਾਈ ਸਕੀਮਾਂ ਦੀ ਸਫਲਤਾ ਦਾ ਕੀਤਾ ਗੁਣਗਾਣ

0
2

ਆਪ’ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਗੁਣਗਾਣ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਰਕਾਰ ਵੱਲੋਂ ਮਾਵਾਂ, ਧੀਆਂ ਸਤਿਕਾਰ ਯੋਜਨਾ ਤੋਂ ਇਲਾਵਾ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਭਰਪੂਰ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਂਵਾਂ ਧੀਆਂ ਸਤਿਕਾਰ ਯੋਜਨਾ ਤਹਿਤ 72 ਲੱਖ 56 ਹਜ਼ਾਰ 686 ਔਰਤਾਂ ਦੇ ਨਾਵਾਂ ਰਜਿਸਟੇਸ਼ਨ ਹੋ ਚੁੱਕੀ ਹੈ। ਇਸੇ ਤਰ੍ਹਾਂ ਸਿਹਤ ਬੀਮਾ ਯੋਜਨਾ ਤਹਿਤ 50 ਲੱਖ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਬਾਰੇ ਵਿਰੋਧੀਆਂ ਵੱਲੋਂ ਕਾਫੀ ਸਾਰੇ ਭਰਮ ਭੁਲੇਖੇ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸਾਹਮਣੇ ਆਏ ਅੰਕੜਿਆਂ ਨੇ ਵਿਰੋਧੀਆਂ ਦੇ ਫੈਲਾਏ ਜਾ ਰਹੇ ਝੂਠ ਨੂੰ ਬੇਪਰਦ ਕਰ ਦਿੱਤਾ ਹੈ।
ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਦੌਰਾਨ ਸੂਬੇ ਦੀਆਂ 37 ਲੱਖ ਔਰਤਾਂ ਵੱਲੋਂ ਨਵੀਂ ਰਜਿਸਟਰੇਸ਼ਨ ਕਰਵਾਈ ਗਈ ਹੈ, ਜਦੋਂ ਕਿ ਜੂਨ ਮਹੀਨੇ ਵਿੱਚ 33 ਲੱਖ ਦੇ ਕਰੀਬ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਸੀ। ਸਰਕਾਰ ਵੱਲੋਂ ਲਾਭਪਾਤਰੀਆਂ ਦੀ ਗਿਣਤੀ 52 ਲੱਖ ਦੇ ਕਰੀਬ ਤੱਕ ਪਹੁੰਚਣ ਦਾ ਟੀਚਾ ਮਿਥਿਆ ਗਿਆ ਸੀ। ਜਦੋਂ ਕਿ ਇਹ ਅੰਕੜਾ ਵੱਧ ਕੇ 70 ਲੱਖ ਤੋਂ ਪਾਰ ਹੋ ਗਿਆ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚੋਂ 66 ਹਲਕਿਆਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ 50 ਹਜ਼ਾਰ ਤੋਂ ਵੱਧ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਹੋਈ ਹੈ, ਜਿੱਥੇ 87460 ਔਰਤਾਂ ਨੇ ਰਜਿਸਟਰੇਸ਼ਨ ਕਰਰਵਾਈ ਹੈ। ਇਸੇ ਤਰ੍ਹਾਂ ਦੂਜੇ ਸਥਾਨ ’ਤੇ ਵਿਧਾਨ ਸਭਾ ਹਲਕਾ ਸਨੌਰ ਰਿਹਾ, ਜਿੱਥੇ 84111 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਮੁੱਖ ਮੰਤਰੀ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ 63036 ਔਰਤਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਈ ਹੈ। ਹਾਲਾਂਕਿ ਸਭ ਤੋਂ ਘੱਟ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਹੋਈ ਹੈ, ਜਿੱਥੇ ਸਿਰਫ਼ 30,073 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ‘ਚ ਰਜਿਸਟਰਡ ਹੋਈਆਂ 37 ਲੱਖ ਤੋਂ ਵੱਧ ਔਰਤਾਂ ਨੂੰ 1 ਅਗਸਤ ਨੂੰ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਇਕੱਠੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲਾਂ ‘ਤੇ ਪੈਸੇ ਆਉਣ ਦੀ ਟੂੰ-ਟੂੰ ਹੋਵੇਗੀ।

LEAVE A REPLY

Please enter your comment!
Please enter your name here