ਫਰੀਦਕੋਟ ’ਚ ਅਕਾਲੀ ਦਲ ਪ੍ਰਦਰਸ਼ਨ/ ਪੇਪਰ ਲੀਕ ਮਾਮਲੇ ਨੂੰ ਲੈ ਕੇ ਘੇਰੀ ਸਰਕਾਰ/ ਸਿੱਖਿਆ ਤੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ

0
1

 

ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਫਰੀਦ ਯੂਨੀਵਰਸਿਟੀ ਵਿਖੇ ਫਾਰਮੇਸੀ ਅਫਸਰਾਂ ਦੀ ਭਰਤੀ ਲਈ ਲਏ ਗਏ ਪੇਪਰ ਦੇ ਕਥਿਤ ਲੀਕ ਮਾਮਲੇ ’ਤੇ ਸਿਆਸਤ ਗਰਮਾ ਗਈ ਹੈ। ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਧਿਰ ਘੇਰਿਆ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਾਮਲੇ ਵਿਚ ਛੇਤੀ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕਰੇਗਾ।
ਉਨ੍ਹਾਂ ਨੇ ਪੰਜਾਬ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ। ਇਸ ਪੂਰੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਚੁੱਪੀ ਤੇ ਵੀ ਉਹਨਾਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਪੇਪਰ ਲੀਕ ਮਾਮਲੇ ਵਿਚ ਨਿਰਪੱਖ ਜਾਂਚ ਅਤੇ ਦੋਸੀਆਂ ਖਿਲਾਫ ਫੌਰੀ ਕਰਵਾਈ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਸੋਮਵਾਰ ਤੋਂ ਯੂਨੀਵਰਸਟੀ ਵਿਖੇ ਸੂਬਾ ਪੱਧਰੀ ਰੋਸ ਧਰਨਾਂ ਦਿੱਤਾ ਜਾਵੇਗਾ ਜਿਸ ਨੂੰ ਪੰਜਾਬ ਪੱਧਰ ਤੇ ਵਧਾਇਆ ਜਾਵੇਗਾ।

LEAVE A REPLY

Please enter your comment!
Please enter your name here