ਫਾਜ਼ਿਲਕਾ ’ਚ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਜ਼ਖਮੀ/ ਮੋਟਰ ਸਾਇਕਲ ’ਤੇ ਜਾਂਦਿਆਂ ਨੂੰ ਘਸੀਟ ਕੇ ਲੈ ਕੇ ਗਈ ਬੱਸ/ ਪੁਲਿਸ ਕਰ ਰਹੀ ਜਾਂਚ

0
1

ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੰਸਤਾ ਕਲਾਂ ਵਾਸੀ ਗੁਰਮੀਤ ਸਿੰਘ ਆਪਣੀ ਪਤਨੀ ਰਾਮੋਬਾਈ ਨੂੰ ਫਾਜਿਲਕਾ ਤੋਂ ਦਵਾਈ ਦਿਵਾ ਕੇ ਵਾਪਸ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿਚ ਪੰਜਾਬ ਰੋਡਵੇਜ ਦੀ ਬੱਸ ਨੇ ਉਨ੍ਹਾਂ ਦੇ ਮੋਟਰ ਸਾਇਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਮੋਟਰ ਸਾਇਕਲ ਨੂੰ ਕਾਫੀ ਦੂਰ ਤਕ ਘਸੀਟ ਕੇ ਲੈ ਗਈ ਜਿਸ ਕਾਰਨ ਗੁਰਮੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਰਾਮੋਬਾਈ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਸਪਤਾਲ ਵਿਚ ਦਾਖਲ ਰਾਮੋਬਾਈ ਦੇ ਦੱਸਣ ਮੁਤਾਬਕ ਉਸਦਾ ਪਤੀ ਗੁਰਮੀਤ ਸਿੰਘ ਉਸ ਨੂੰ ਡਾਕਟਰੀ ਇਲਾਜ ਕਰਵਾਉਣ ਲਈ ਫਾਜ਼ਿਲਕਾ ਆਇਆ ਸੀ, ਜਿੱਥੋਂ ਵਾਪਸ ਆਉਂਦੇ ਸਮੇਂ, ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਇੱਕ ਪੰਜਾਬ ਰੋਡਵੇਜ਼ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਉਹ ਸੜਕ ਤੋਂ ਹੇਠਾਂ ਡਿੱਗ ਗਈ, ਜਦੋਂ ਕਿ ਉਸਦੇ ਪਤੀ ਨੂੰ ਬਾਈਕ ਸਮੇਤ ਬੱਸ  ਕਾਫੀ ਦੂਰ ਤਕ ਘਸੀਟ ਕੇ ਲੈ ਗਈ ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਮੰਗਾ ਸਿੰਘ ਮੁਤਾਬਕ ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ, ਇਸ ਲਈ ਡਰਾਈਵਰ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here