ਪੰਜਾਬ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰੀ ਦਾ ਪਰਦਾਫਾਸ਼/ 2 ਪਿਸਤੌਲ ਤੇ 3 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ/ ਸਰਹੱਦ ਪਾਰੋਂ ਹਥਿਆਰ ਲਿਆ ਕੇ ਕਰਦੇ ਸੀ ਸਪਲਾਈ By admin - July 25, 2026 0 1 Facebook Twitter Pinterest WhatsApp ਤਰਨ ਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਨਜਾਇਜ ਪਿਸਟਲ ਅਤੇ 3 ਕਿੱਲੇ 116 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁਗਰੀ ਥਾਣਾ ਸਰਹਾਲੀ ਅਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਉਧੋਕੇ ਥਾਣਾ ਖਾਲੜਾ ਵਜੋਂ ਹੋਈ ਹੈ। ਇਨ੍ਹਾਂ ਦੇ ਪਾਕਿਸਤਾਨੀ ਸਮਗਲਰਾਂ ਨਾਲ ਸਬੰਧ ਸਨ, ਜਿਨ੍ਹਾਂ ਤੋਂ ਨਸ਼ੇ ਅਤੇ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਰਨ ਤਾਰਨ ਦੇ ਐਸਐਸਪੀ ਸੁਰੇਂਦਰ ਲਾਂਬਾ ਦੇ ਦੱਸਣ ਮੁਤਾਬਕ ਸੀਆਈਏ ਸਟਾਫ ਤਰਨ ਤਾਰਨ ਵੱਲੋਂ ਹਥਿਆਰਾ ਦੀ ਤਸਕਰੀ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ, ਜਿਸ ਤਹਿਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਨੂੰ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਦੀ ਸੂਹ ਉਤੇ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁਗਰੀ ਥਾਣਾ ਸਰਹਾਲੀ ਅਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਉਧੋਕੇ ਥਾਣਾ ਖਾਲੜਾ ਨੂੰ ਗ੍ਰਿਫਤਾਰ ਕੀਤੀ ਹੈ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਸਨ ਅਤੇ ਇਹ ਵਿਅਕਤੀ ਸਰੱਹਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਜਾਇਜ਼ ਹਥਿਆਰ ਅਤੇ ਹੈਰੋਇੰਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜਿਲਿਆ ਵਿੱਚ ਸਪਲਾਈ ਕਰਦੇ ਸਨ। ਇਹ ਦੋਵੇਂ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਤੋਲਾਂ ਅਤੇ ਹੈਰੋਇਨ ਲੈ ਕੇ ਮੋਟਰਸਾਈਕਲ ਰਾਹੀਂ ਅੱਗੇ ਸਪਲਾਈ ਕਰਨ ਲਈ ਪਿੰਡ ਵਾਂ ਤਾਰਾ ਸਿੰਘ ਤੋਂ ਭਿੱਖੀਵਿੰਡ ਨੂੰ ਜਾ ਰਹੇ ਸੀ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ। ਇਨ੍ਹਾਂ ਦੀ ਅਗਲੀ ਪੁਛਗਿੱਛ ਦੌਰਾਨ ਇਨ੍ਹਾਂ ਪਾਸੋਂ ਕੁੱਲ 03 ਕਿਲੋ 116 ਗ੍ਰਾਮ ਹੈਰੋਇਨ, ਇੱਕ ਪਿਸਟਲ 30 ਬੋਰ ਸਮੇਤ ਖਾਲੀ ਮੈਗਜ਼ੀਨ, ਇੱਕ ਪਿਸਟਲ ਗਲੋਕ 9mm ਸਮੇਤ ਖਾਲੀ ਮੈਗਜੀਨ, ਦੋ ਮੋਬਾਇਲ ਫੋਨ, ਇੱਕ ਮੋਟਰਸਾਇਕਲ ਸਪਲੈਂਡਰ ਬਿੰਨਾ ਨੰਬਰੀ ਬ੍ਰਾਮਦ ਹੋਇਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕੀ ਦੋਸ਼ੀ ਜਗਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਦੇ ਪਾਕਿਸਤਾਨ ਦੇ ਸਮੱਗਲਰਾ ਨਾਲ ਸਬੰਧ ਹਨ ਅਤੇ ਇਹਨਾਂ ਨੇ ਇਹ ਹਥਿਆਰ ਅਤੇ ਹੈਰੋਇਨ ਪਾਕਿਸਤਾਨ ਪਾਸੋਂ ਮੰਗਵਾਈ ਸੀ ਅਤੇ ਇਹਨਾਂ ਨੇ ਇਹ ਹਥਿਆਰ ਅਤੇ ਹੈਰੋਇਨ ਵੱਖ-ਵੱਖ ਜੁਗਾ ਸਪਲਾਈ ਕਰਨੀ ਸੀ। ਗ੍ਰਿਫਤਾਰ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਹੋਰ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਹਨਾਂ ਦੋਸ਼ੀਆਂ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।