ਦੀਨਾਨਗਰ ਦੇ ਪਿੰਡ ਸਿੰਘੋਵਾਲ ’ਚ ਚੋਰਾਂ ਦੀ ਦਹਿਸ਼ਤ/ ਸਰਕਾਰੀ ਸਕੂਲ ਅੰਦਰ ਮੁੜ ਅੰਜ਼ਾਮ ਦਿੱਤੀ ਵਾਰਦਾਤ/ ਕੰਪਿਊਟਰ ਸਮੇਤ ਸਾਮਾਨ ਚੋਰੀ ਕਰ ਕੇ ਫਰਾਰ

0
1

ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸਿੰਘੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਸਕੂਲ ਦੇ ਲੋਹੇ ਦੇ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਏ ਚੋਰ ਕੰਪਿਊਟਰ ਸਮੇਤ ਹੋਰ ਸਮਾਨ ਚੋਰੀ ਕਰ ਕੇ ਫਰਾਰ ਹੋ ਗਏ। ਸਕੂਲ ਪ੍ਰਬੰਧਕਾਂ ਦੀ ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਮੁਤਾਬਕ ਸਕੂਲ ਵਿੱਚ ਪਹਿਲਾਂ ਵੀ ਦੋ ਵਾਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਛੇਤੀ ਕਾਬੂ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here