ਪੰਜਾਬ ਪਟਿਆਲਾ ’ਚ ਘਰ ’ਤੇ ਪਟਰੋਲ ਬੰਬ ਨਾਲ ਹਮਲਾ/ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 27, 2026 0 2 Facebook Twitter Pinterest WhatsApp ਪਟਿਆਲਾ ਦੇ ਅਬਚਲ ਨਗਰ ਵਿੱਚ ਦੇਰ ਰਾਤ ਦਹਿਸ਼ਤ ਫੈਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਥਿਤ ਤੌਰ ‘ਤੇ ਪੈਟਰੋਲ ਬੰਬ ਸੁੱਟਿਆ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਪੂਰੀ ਘਟਨਾ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮੁਲਜਮਾਂ ਦਾ ਸੁਰਾਗ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।