ਪਟਿਆਲਾ ’ਚ ਵਕੀਲਾਂ ਦਾ ਰੋਸ ਮਾਰਚ/ ਐਲਏਡੀਸੀ ਸਿਸਟਮ ਦਾ ਕੀਤਾ ਵਿਰੋਧ/ ਸਰਕਾਰ ਤੋਂ ਫੈਸਲਾ ਵਾਪਸ ਲੈਣ ਦੀ ਮੰਗ

0
1

ਸਰਕਾਰ ਵੱਲੋਂ ਲਿਆਂਧੀ ਐਲਏਡੀਸੀ ਨੀਤੀ ਖਿਲਾਫ ਵਕੀਲਾਂ ਵੱਲੋਂ ਲਾਗਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਪਟਿਆਲਾ ਜਿਲ੍ਹਾ ਅਦਾਲਤਾਂ ਦੇ ਵਕੀਲ ਭਾਈਚਾਰੇ ਨੇ ਰੋਸ ਮਾਰਚ ਕੱਢ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਵਕੀਲਾਂ ਨੇ ਸਰਕਾਰ ਖਿਲਾਫ  ਤਿੱਖੀ ਨਾਅਰੇਬਾਜ਼ੀ ਕਰਦਿਆਂ ਇਸ ਪ੍ਰਣਾਲੀ ਨੂੰ ਵਾਪਸ ਲੈਣ ਦੀ ਮੰਗ ਕੀਤੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਐਲਏਡੀਸੀ ਸਿਸਟਮ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ, ਇਸ ਲਈ ਇਸ ਨੀਤੀ ਨੂੰ ਵਾਪਸ ਲੈ ਲੈਂਣਾ ਚਾਹੀਦਾ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਕੋਈ ਵਕੀਲ ਸਰਕਾਰ ਤੋਂ ਤਨਖ਼ਾਹ ਲੈ ਕੇ ਕਿਸੇ ਵਿਅਕਤੀ ਦਾ ਕੇਸ ਲੜੇਗਾ ਤਾਂ ਉਸ ਦੀ ਪੂਰੀ ਤਰ੍ਹਾਂ ਸੁਤੰਤਰਤਾ ‘ਤੇ ਸਵਾਲ ਖੜ੍ਹੇ ਹੋ ਸਕਦੇ ਹਨ ਅਤੇ ਪੀੜਤ ਨੂੰ ਇਨਸਾਫ਼ ਮਿਲਣ ਵਿੱਚ ਰੁਕਾਵਟ ਆ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਸਾਂ ਦਾ ਨਿਪਟਾਰਾ ਹੋਣਾ ਅਤੇ ਇਨਸਾਫ਼ ਮਿਲਣਾ ਦੋ ਵੱਖ-ਵੱਖ ਗੱਲਾਂ ਹਨ। ਸਿਰਫ਼ ਕੇਸਾਂ ਨੂੰ ਜਲਦੀ ਨਿਪਟਾਉਣਾ ਹੀ ਕਾਫ਼ੀ ਨਹੀਂ, ਸਗੋਂ ਹਰ ਵਿਅਕਤੀ ਨੂੰ ਨਿਰਪੱਖ ਅਤੇ ਪੂਰਾ ਇਨਸਾਫ਼ ਮਿਲਣਾ ਵੀ ਉਤਨਾ ਹੀ ਜ਼ਰੂਰੀ ਹੈ। ਵਕੀਲ ਭਾਈਚਾਰੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਐਲਏਡੀਸੀ ਸਿਸਟਮ ਸਬੰਧੀ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here