ਪੰਜਾਬ ਜਲੰਧਰ ’ਚ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ/ ਪੁਲ ਤੋਂ ਟਰੱਕ ਡਿੱਗਣ ਕਾਰਨ ਡਰਾਈਵਰ ਜ਼ਖਮੀ/ ਪੁਲਿਸ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾ ਜਾਂਚ ਆਰੰਭੀ By admin - July 27, 2026 0 1 Facebook Twitter Pinterest WhatsApp ਜਲੰਧਰ ਦੇ ਗੁਰਾਇਆ ਨੇੜੇ ਨੈਸ਼ਨਲ ਹਾਈਵੇ ’ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਲੰਘਦੇ ਦੋ ਟਰੱਕਾਂ ਵਿਚਾਲੇ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗ ਗਿਆ ਜਦਕਿ ਦੂਜੇ ਟਰੱਕ ਦਾ ਪੁੱਲ ਦੇ ਉਪਰ ਹੀ ਕਾਫੀ ਨੁਕਸਾਨ ਹੋ ਗਿਆ। ਇਸ ਹਾਦਸੇ ਵਿਚ ਇਕ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਐਮਡੀਟੀ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਦ ਟੀਮ ਨੇ ਮੌਕੇ ਤੇ ਪਹੁੰਚ ਕੇ ਜ਼ਖਮੀ ਡਰਾਈਵਰ ਨੂੰ ਮੁਢਲੀ ਸਹਾਇਤਾ ਦੇਣ ਬਾਅਦ ਸਿਵਲ ਹਸਪਤਾਲ ਫਿਲੌਰ ਦਾਖਲ ਕਰਵਾਇਆ ਗਿਆ। ਘਟਨਾ ਸਬੰਧੀ ਥਾਣਾ ਗੁਰਾਇਆ ਦੇ ਐਮਐਚਸੀ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਕਰੇਨ ਦੀ ਮਦਦ ਨਾਲ ਟਰੱਕ ਨੂੰ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ।