ਪੰਜਾਬ ਪਿੰਡ ਲੱਖਣ ਕਲਾਂ ਵਾਸੀਆਂ ਦਾ ਨਸ਼ੇ ਖਿਲਾਫ ਐਕਸ਼ਨ/ ਪੰਚਾਇਤ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਲਈ ਮਤਾ ਪਾਸ/ ਨਸ਼ੇ ਨਾਲ ਜੁੜੇ ਲੋਕਾਂ ਦੀ ਜ਼ਮਾਨਤ ਦੇਣ ਦੀ ਕੀਤੀ ਮਨਾਹੀ By admin - July 28, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਲੱਖਣ ਕਲਾਂ ਵਾਸੀਆਂ ਨੇ ਨਸ਼ਿਆਂ ਖਿਲਾਫ ਵੱਡਾ ਐਕਸ਼ਨ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਇੱਕ 21 ਮੈਂਬਰੀ ਕਮੇਟੀ ਦਾ ਗਠਨ ਕਰ ਕੇ ਇੱਕ ਮਤਾ ਪਾਸ ਕੀਤਾ ਗਿਆ ਹੈ। ਮਤੇ ਮੁਤਾਬਕ ਪਿੰਡ ਵਿੱਚ ਜਿਹੜਾ ਵੀ ਨਸ਼ਾ ਵੇਚਦਾ ਕਰਦਾ ਜਾਂ ਬਾਹਰੋਂ ਆ ਕੇ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦਾ ਕੋਈ ਵੀ ਮੋਹਤਬਰ ਬੰਦਾ ਦੋਸ਼ੀ ਦੀ ਜ਼ਮਾਨਤ ਨਹੀਂ ਕਰਵਾਏਗਾ। ਪਿੰਡ ਵਾਸੀਆਂ ਨੇ ਇਹ ਕਦਮ ਪਿੰਡ ਦੇ ਇੱਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਚੁੱਕਿਆ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਪਿੰਡ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਚਾਹੁੰਦੇ ਹਨ, ਇਸ ਲਈ ਸਾਰੇ ਪਿੰਡ ਵੱਲੋਂ ਇਕਜੁਟ ਹੋ ਕੇ ਹੰਭਲਾ ਮਾਰਿਆ ਜਾ ਰਿਹਾ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਜ਼ਬਰਦਸਤੀ ਕੁਝ ਨੌਜਵਾਨਾਂ ਵੱਲੋਂ ਨਸ਼ਾ ਕਰਵਾਇਆ ਗਿਆ ਸੀ ਜਿਸ ਨਾਲ ਉਸਦੀ ਮੌਤ ਹੋਈ ਅਤੇ ਦੋਸ਼ੀ ਜੇਲ ਵਿੱਚ ਹਨ ਪਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਨਸ਼ੇ ਦੀ ਬੁਰਾਈ ਨੂੰ ਜੜੋਂ ਖਤਮ ਕੀਤਾ ਜਾਣਾ ਚਾਹੀਦਾ ਹੈ।