ਪੰਜਾਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਯੂਥ ਕਾਂਗਰਸ ਦਾ ਪ੍ਰਦਰਸ਼ਨ/ ਫਾਰਮੈਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਲਾਇਆ ਧਰਨਾ/ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਕੀਤੀ ਮੰਗ By admin - July 28, 2026 0 1 Facebook Twitter Pinterest WhatsApp ਫਾਰਮੈਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਜੱਦੀ ਪਿੰਡ ਲਾਏ ਗਏ ਇਸ ਧਰਨੇ ਵਿਚ ਪੰਜਾਬ ਭਰ ਤੋਂ ਪਹੁੰਚੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ। ਆਗੂਆਂ ਦਾ ਕਹਿਣਾ ਸੀ ਕਿ ਫਾਰਮੈਸੀ ਪੇਪਰ ਲੀਕ ਮਾਮਲੇ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੇਪਰ ਲੀਕ ਰੋਕਣ ਵਿੱਚ ਨਾਕਾਮ ਰਹੀ ਹੈ, ਇਸ ਲਈ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਜਿਵੇਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਵੱਖ-ਵੱਖ ਪੇਪਰ ਲੀਕ ਮਾਮਲਿਆਂ ਵਿੱਚ ਜ਼ਿੰਮੇਵਾਰੀ ਲੈਣ ਦੀ ਮੰਗ ਕੀਤੀ ਜਾਂਦੀ ਰਹੀ ਹੈ, ਉਸੇ ਤਰ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਇਸ ਮਾਮਲੇ ਦੀ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫਾ ਦੇਣਾ ਚਾਹੀਦਾ ਹੈ। ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਸਿੱਖਿਆ ਮੰਤਰੀ ਨੇ ਅਸਤੀਫਾ ਨਾ ਦਿੱਤਾ ਤਾਂ ਯੂਥ ਕਾਂਗਰਸ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।