ਪੰਜਾਬ ਨਕੋਦਰ ਪੁਲਿਸ ਨੇ ਕੱਢਿਆ ਫਲੈਗ ਮਾਰਚ/ ਲੋਕਾਂ ਨੂੰ ਦਿੱਤਾ ਸੁਰੱਖਿਆ ਦਾ ਸੁਨੇਹਾ/ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ By admin - July 28, 2026 0 1 Facebook Twitter Pinterest WhatsApp ਜਲੰਧਰ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਨਕੋਦਰ ਅਤੇ ਨੂਰਮਹਿਲ ਥਾਣਾ ਸਦਰ ਦੀ ਪੁਲਿਸ ਨੇ ਸ਼ਹਿਰ ਵਿਚ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਅਤਾ ਦਾ ਸੁਨੇਹਾ ਦਿੱਤਾ। ਐਸਐਸਪੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਕੱਢੇ ਗਏ ਫਲੈਗ ਮਾਰਚ ਵਿਚ ਨਕੋਦਰ ਨੂਰਮਹਿਲ ਪੁਲਿਸ ਸਟੇਸ਼ਨ ਦੀਆਂ ਟੀਮਾਂ ਮੌਜੂਦ ਰਹੀਆਂ। ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਖੇਤਰਾਂ ਦੀ ਜਾਂਚ ਕੀਤੀ। ਇਸ ਮੌਕੇ ਡੀਐਸਪੀ ਉਮਕਾਰ ਸਿੰਘ ਬਰਾੜ ਨੇ ਆਮ ਜਨਤਾ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਡਿਊਟੀ ‘ਤੇ ਹੈ। ਉਨ੍ਹਾਂ ਜਨਤਾ ਨੂੰ ਸ਼ਾਂਤੀ, ਸਦਭਾਵਨਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜਨਤਾ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਪੁਲਿਸ ਕੰਟਰੋਲ ਰੂਮ ਨੂੰ ਰਿਪੋਰਟ ਕਰੋ।