ਪੰਜਾਬ ਪੰਜਾਬ ਸਰਕਾਰ ਨੇ ਮੰਨੀ ਸਫਾਈ ਸੇਵਕਾਂ ਦੀ ਮੰਗ/ 20500 ਰੁਪਏ ਕੀਤੀ ਤਨਖਾਹ/ ਮੰਤਰੀ ਹਰਜੋਤ ਬੈਂਸ ਨੇ ਸਾਂਝਾ ਕੀਤੀ ਜਾਣਕਾਰੀ By admin - July 28, 2026 0 2 Facebook Twitter Pinterest WhatsApp ਪੰਜਾਬ ਸਰਕਾਰ ਨੇ ਸਫਾਈ ਸੇਵਕਾਂ ਦੇ ਹੱਕ ਵਿਚ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਤਨਖਾਹ 14500 ਤੋਂ ਵਧਾ ਕੇ 20500 ਰੁਪਏ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਦਨ ਕਰਦਿਆਂ ਕੀਤਾ। ਹਰਜੋਤ ਬੈਂਸ ਮੁਤਾਬਕ ਇਹ ਫੈਸਲਾ 1 ਅਗੱਸਤ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸਫਾਈ ਕਾਮਿਆਂ ਦੀ ਤਨਖਾਹ 10,000 ਹੁੰਦੀ ਸੀ ਜਿਸ ਨੂੰ ਹਾਲ ਹੀ ਵਿੱਚ ਵਧਾ ਕੇ 14,500 ਕਰ ਦਿੱਤਾ ਗਿਆ ਸੀ ਅਤੇ ਹੁਣ ਇਸਨੂੰ ਵਧਾ ਕੇ 20,500 ਕਰ ਦਿੱਤਾ ਗਿਆ ਹੈ। ਬਰਨਾਲਾ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਇਹ ਨਿੰਦਣਯੋਗ ਘਟਨਾ ਹੈ, ਜਿਸ ਦੀ ਜਾਂਚ ਬਾਅਦ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੂੰ ਕਾਰਵਾਈ ਕਰਨੀ ਪੈਂਦੀ ਹੈ, ਪਰ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਇੱਕ ਐਸਆਈਟੀ ਬਣਾਈ ਗਈ ਹੈ। ਇਸ ਟੀਮ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ, ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਸਾਰੀਆਂ ਸਥਾਨਕ ਸੰਸਥਾਵਾਂ ਨੂੰ ਪ੍ਰਸਤਾਵ ਤਿਆਰ ਕਰਨ ਅਤੇ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।