ਪੰਜਾਬ ਰਾਜਾ ਵੜਿੰਗ ਨੇ ਬਿਜਲੀ ਮੁੱਦੇ ਨੂੰ ਲੈ ਕੇ ਘੇਰੀ ਸਰਕਾਰ/ ਬਿਜਲੀ ਕਿੱਲਤ ਨੂੰ ਲੈ ਕੇ ਸਾਧੇ ਤਿੱਖੇ ਨਿਸ਼ਾਨੇ/ ਲੋਕਾਂ ਨਾਲ ਖੋਖਲੇ ਵਾਅਦੇ ਕਰਨ ਦੇ ਲਾਏ ਇਲਜ਼ਾਮ By admin - July 28, 2026 0 1 Facebook Twitter Pinterest WhatsApp ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਜਲੀ ਕਿੱਲਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਣ ਬਿਜਲੀ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹਾਲਤ ਐਨੀ ਮਾੜੀ ਹੈ ਕਿ ਲੋਕਾਂ ਨੂੰ ਘਰਾਂ ਵਿਚ ਵੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨਿਰਵਿਘਣ ਬਿਜਲੀ ਸਪਲਾਈ ਦੇਣ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਮਾਨ 24 ਘੰਟੇ ਬਿਜਲੀ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਦੂਜੇ ਪਾਸੇ ਪੰਜਾਬ ਦੀ ਹਕੀਕਤ ਬਿਲਕੁਲ ਉਲਟ ਹੈ। ਅੱਤ ਦੀ ਗਰਮੀ ਵਿੱਚ ਘੰਟਿਆਂ ਬਿਜਲੀ ਗਾਇਬ ਰਹਿਣ ਕਾਰਨ ਆਮ ਲੋਕ, ਬੱਚੇ, ਬਜ਼ੁਰਗ ਅਤੇ ਮਰੀਜ਼ ਹੀ ਨਹੀਂ, ਸਗੋਂ ਕਿਸਾਨ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਖੇਤਾਂ ਵਿੱਚ ਸਿੰਚਾਈ ਲਈ ਲਗਾਤਾਰ ਬਿਜਲੀ ਨਾ ਮਿਲਣ ਕਾਰਨ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਕਿਸਾਨਾਂ ਦੀ ਚਿੰਤਾ ਵਧ ਰਹੀ ਹੈ ਅਤੇ ਖੇਤੀਬਾੜੀ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵੇਲੇ ਇਸ਼ਤਿਹਾਰਾਂ ਵਿੱਚ ਵੱਡੇ ਵੱਡੇ ਦਾਅਵੇ ਕਰਨ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਅੰਨਦਾਤਾ ਨੂੰ ਬੁਨਿਆਦੀ ਸਹੂਲਤ ਵੀ ਮੁਹੱਈਆ ਨਹੀਂ ਕਰਵਾ ਸਕੀ। ਪੰਜਾਬ ਦੇ ਲੋਕਾਂ ਨੂੰ ਖੋਖਲੇ ਦਾਅਵੇ ਨਹੀਂ, ਸਗੋਂ ਸਹੂਲਤਾਂ ਅਤੇ ਜਵਾਬਦੇਹ ਸਰਕਾਰ ਚਾਹੀਦੀ ਹੈ।