ਪੰਜਾਬ ਫਤਹਿਗੜ੍ਹ ਸਾਹਿਬ ਪੁਲਿਸ ਦਾ ਨਸ਼ਿਆਂ ਖਿਲਾਫ ਐਕਸ਼ਨ/ ਛਾਪੇਮਾਰੀ ਕਰ ਕੇ ਹਿਰਾਸਤ ’ਚ ਲਏ 70 ਤੋਂ ਵੱਧ ਸ਼ੱਕੀ/ ਨਸ਼ੀਲੇ ਪਦਾਰਥ ਤੇ ਸ਼ੱਕੀ ਸਾਮਾਨ ਬਰਾਮਦ By admin - July 29, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਨੇ ਜ਼ਿਲ੍ਹੇ ਭਰ ਅੰਦਰ ਵੱਡੀ ਤਲਾਸ਼ੀ ਮੁਹਿੰਮ ਚਲਾ ਕੇ 70 ਦੇ ਕਰੀਬ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਨੇ ਨਸ਼ੀਲੇ ਪਦਾਰਥ ਤੇ ਸ਼ੱਕੀ ਸਾਮਾਨ ਵੀ ਬਰਾਮਦ ਕੀਤਾ ਹੈ। ਤੜਕੇ 4 ਵਜੇ ਤੋਂ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ ਵਿਚ ਸਮੂਹ ਡੀ.ਐਸ.ਪੀ. ਅਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓਜ਼ ਨੇ ਪੁਲਿਸ ਟੀਮਾਂ ਸਮੇਤ ਸ਼ਿਰਕਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਸੁਭਮ ਅਗਰਵਾਲ ਨੇ ਦੱਸਿਆ ਕਿ 1 ਮਾਰਚ 2025 ਤੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਹੁਣ ਤੱਕ 4,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 12 ਤੋਂ ਵੱਧ ਗੈਰ-ਕਾਨੂੰਨੀ ਸੰਪਤੀਆਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤੀ ਲਈ ਸਰਕਾਰ ਵੱਲੋਂ ਜਾਰੀ ‘ਸੇਵ ਪੰਜਾਬ’ ਟਿਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਟਿਪਲਾਈਨ ‘ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪੁਲਿਸ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦੀ ਹੈ।