ਪੰਜਾਬ ਅਮਲੋਹ ਦੇ ਪਿੰਡਾਂ ’ਚ ਮੱਝ ਚੋਰ ਗਰੋਹ ਸਰਗਰਮ/ ਘਰਾਂ ਤੇ ਵਾੜਿਆਂ ਦੇ ਤਾਲੇ ਤੋੜ ਕੇ ਮੱਝਾਂ ਚੋਰੀ/ ਅਕਾਲੀ ਦਲ ਨੇ ਕਾਰਵਾਈ ਨਾ ਹੋਣ ’ਤੇ ਧਰਨੇ ਦੀ ਚਿਤਾਵਨੀ By admin - July 29, 2026 0 1 Facebook Twitter Pinterest WhatsApp ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡਾਂ ਵਿਚ ਮੱਝ ਚੋਰ ਗਰੋਹ ਦੀ ਸਰਗਰਮੀ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ। ਇਹ ਗਰੋਹ ਰਾਤ ਸਮੇਂ ਘਰਾਂ ਤੇ ਵਾੜਿਆਂ ਦੇ ਤਾਲੇ ਤੋੜ ਕੇ ਮੱਝਾਂ ਚੋਰੀ ਕਰ ਰਿਹਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਵੱਡੇ ਸਵਾਲ ਖੜੇ ਕੀਤੇ ਗਏ ਹਨ। ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ 10 ਦਿਨਾਂ ਅੰਦਰ ਬਣਦੀ ਕਾਰਵਾਈ ਨਾ ਕੀਤੀ ਤਾਂ ਵੱਡੇ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤੇ ਜਾਣਗੇ। ਅਮਲੋਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਦੇ ਬਹੁਤ ਸਾਰੇ ਪਿੰਡਾਂ ਦੇ ਵਿੱਚ ਮੱਝਾਂ ਚੋਰੀ ਹੋ ਚੁੱਕੀਆਂ ਹਨ ਤੇ ਹੈਰਾਨੀ ਦੀ ਗੱਲ ਹੈ ਕਿ ਮੱਝਾਂ ਚੋਰੀ ਕਰਨ ਵਾਲਿਆਂ ਦੀ ਗੱਡੀ ਵੀ ਸਾਹਮਣੇ ਆਉਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਗਏ ਕਰਕੇ ਚੋਰਾਂ ਦੇ ਹੌਸਲੇ ਹੋਰ ਵਧ ਰਹੇ ਹਨ। ਦੂਜੇ ਪਾਸੇ ਆਪਣੇ ਸਹਾਇਕ ਧੰਦੇ ਵਜੋਂ ਮੱਝਾਂ ਪਾਲ ਰਹੇ ਕਿਰਤੀ ਕਾਮਿਆਂ ਤੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਤੇ ਪਿੰਡ ਵਾਲਿਆਂ ਵੱਲੋਂ ਮੱਜਾਂ ਚੋਰੀ ਕਰਨ ਵਾਲੀ ਛੱਕੀ ਗੱਡੀ ਦੀ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਗਈ ਹੈ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪ੍ਰਸ਼ਾਸਨ ਨੂੰ 10 ਦਿਨ ਦਾ ਸਮਾਂ ਦਿੰਦਿਆਂ ਸੁਚੇਤ ਕੀਤਾ ਕਿ ਜੇਕਰ ਦਸ ਦਿਨਾਂ ਦੇ ਵਿੱਚ ਚੋਰ ਮੱਝਾਂ ਚੋਰੀ ਕਰਨ ਵਾਲੇ ਚੋਰ ਨਾ ਫੜੇ ਗਏ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਧਰ ਪਸ਼ੂ ਪਾਲ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਨਾਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਇਹਨਾਂ ਪਸ਼ੂਆਂ ਦੇ ਸਹਾਰੇ ਤੇ ਹੀ ਚਲਦਾ ਹੈ ਪਰੰਤੂ ਮੱਝਾਂ ਚੋਰੀ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੇ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।