ਪੰਜਾਬ ਹੁਸ਼ਿਆਰਪੁਰ ’ਚ ਨੌਜਵਾਨ ਦੀ ਸ਼ੱਕੀ ਹਾਲਤਾਂ ’ਚ ਮੌਤ/ ਪਰਿਵਾਰ ਨੇ ਦੋਸਤਾਂ ’ਤੇ ਲਾਏ ਕਤਲ ਦੇ ਇਲਜ਼ਾਮ/ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਕੀਤੀ ਸ਼ੁਰੂ By admin - July 29, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਪ੍ਰੇਮਗੜ੍ਹ ਇਲਾਕੇ ਵਿਚ ਇਕ 32 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਵਿਨਾਸ਼ ਚੰਦਰ ਵਾਸੀ ਕੀਰਤੀ ਨਗਰ ਵਜੋਂ ਹੋਈ ਹੈ। ਪਰਿਵਾਰ ਨੇ ਮ੍ਰਿਤਕ ਦੇ ਦੋਸਤਾਂ ਉਤੇ ਕਤਲ ਦੀ ਸਾਜ਼ਿਸ਼ ਦੇ ਗੰਭੀਰ ਇਲਜਾਮ ਲਾਏ ਹਨ। ਪਰਿਵਾਰ ਦੇ ਦੱਸਣ ਮੁਤਾਬਕ ਅਵਿਨਾਸ਼ ਚੰਦਰ ਨੂੰ ਉਸ ਦੇ ਦੋਸਤਾਂ ਨੇ ਕੁੱਝ ਦਿਨਾਂ ਤੋਂ ਧੱਕੇ ਨਾਲ ਆਪਣੇ ਕੋਲ ਰੱਖਿਆ ਹੋਇਆ ਸੀ, ਜਿੱਥੇ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ। ਪਰਿਵਾਰ ਨੇ ਮ੍ਰਿਤਕ ਦੇ ਦੋਸਤਾਂ ’ਤੇ ਕਤਲ ਦੀ ਸ਼ੰਕਾ ਜਾਹਰ ਕਰਦਿਆਂ ਮੌਤ ਦੇ ਕਾਰਨਾਂ ਦੀ ਜਾਂਚ ਮੰਗੀ ਹੈ। ਸਥਾਨਕ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਭੈਣ ਸੀਤਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਅਵਿਨਾਸ਼ ਪਿਛਲੇ ਕਰੀਬ 10 ਦਿਨਾਂ ਤੋਂ ਆਪਣੇ ਦੋਸਤ ਕਰਨ ਦੇ ਪ੍ਰੇਮਗੜ੍ਹ ਸਥਿਤ ਘਰ ਵਿੱਚ ਰਹਿ ਰਿਹਾ ਸੀ। ਪਰਿਵਾਰ ਵੱਲੋਂ ਉਸ ਨੂੰ ਕਈ ਵਾਰ ਘਰ ਵਾਪਸ ਆਉਣ ਲਈ ਕਿਹਾ ਗਿਆ, ਪਰ ਉਹ ਘਰ ਨਹੀਂ ਆਇਆ। ਬਿਆਨ ਮੁਤਾਬਕ 27 ਜੁਲਾਈ ਨੂੰ ਦੁਪਹਿਰ ਕਰੀਬ 12:15 ਵਜੇ ਪਰਿਵਾਰ ਨੂੰ ਕਰਨ ਦੇ ਮੋਬਾਈਲ ਤੋਂ ਫੋਨ ਆਇਆ ਕਿ ਅਵਿਨਾਸ਼ ਦੀ ਤਬੀਅਤ ਖ਼ਰਾਬ ਹੈ ਅਤੇ ਉਸ ਨੂੰ ਇੱਕ ਡਾਕਟਰ ਤੇ ਦੋਸਤ ਦੀ ਮਦਦ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਕੁਝ ਸਮੇਂ ਬਾਅਦ ਮੁੜ ਫੋਨ ਕਰਕੇ ਦੱਸਿਆ ਗਿਆ ਕਿ ਅਵਿਨਾਸ਼ ਦੀ ਮੌਤ ਹੋ ਗਈ ਹੈ ਅਤੇ ਪਰਿਵਾਰ ਨੂੰ ਤੁਰੰਤ ਹਸਪਤਾਲ ਪਹੁੰਚਣ ਲਈ ਕਿਹਾ ਗਿਆ। ਪਰਿਵਾਰਕ ਮੈਂਬਰਾਂ ਦੇ ਹਸਪਤਾਲ ਪਹੁੰਚਣ ’ਤੇ ਅਵਿਨਾਸ਼ ਦੀ ਮ੍ਰਿਤਕ ਦੇਹ ਉੱਥੇ ਪਈ ਮਿਲੀ। ਮ੍ਰਿਤਕ ਦੀ ਭੈਣ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦੀ ਮੌਤ ਅਚਾਨਕ ਹੋਈ ਹੈ। ਪਰਿਵਾਰ ਨੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਪੁਲਿਸ ਕਾਰਵਾਈ ਅਨੁਸਾਰ ਸਿਵਲ ਹਸਪਤਾਲ ਤੋਂ ਸੂਚਨਾ ਮਿਲਣ ਉਪਰੰਤ ਏ,ਐੱਸ,ਆਈ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।