ਅੰਮ੍ਰਿਤਸਰ ਦੇ ਢੰਡਾਰੀ ਪੁੱਲ ’ਤੇ ਭਿਆਨਕ ਹਾਦਸਾ/ ਸੀਨੀਅਰ ਕਾਂਸਟੇਬਲ ਰਣਬੀਰ ਸਿੰਘ ਦੀ ਮੌਤ/ ਪੁਲ ’ਤੇ ਬੰਨ੍ਹਿਆ ਰੱਸਾ ਬਣਿਆ ਹਾਦਸੇ ਦਾ ਕਾਰਨ

0
1

ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਰਣਬੀਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਏਆਰਪੀ ਵਿਖੇ ਤੈਨਾਤ ਤਾਇਨਾਤ ਰਣਬੀਰ ਸਿੰਘ ਡਿਊਟੀ ਖ਼ਤਮ ਕਰ ਕੇ ਘਰ ਪਰਤ ਰਿਹਾ ਸੀ ਕਿ ਪੁਲ ਤੇ ਆਵਾਜਾਈ ਰੋਕਣ ਲਈ ਬੰਨ੍ਹੇ ਰੱਸੇ ਵਿਚ ਵੱਜਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਰੱਸਾ ਪੰਜਾਬ ਬੰਦ ਦੇ ਮੱਦੇਨਜ਼ਰ ਬੰਨ੍ਹਿਆ ਗਿਆ ਸੀ, ਜੋ ਪੁਲਿਸ ਮੁਲਾਜਮ ਨੂੰ ਦਿਖਾਈ ਨਹੀਂ ਦਿੱਤਾ ਤੇ ਰੱਸਾ ਰਣਬੀਰ ਸਿੰਘ ਦੀ ਗਰਦਨ ਨਾਲ ਟਕਰਾਅ ਗਿਆ।
ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫੌਰੀ ਤੌਰ ‘ਤੇ ਸਿਵਲ ਹਸਪਤਾਲ ਅੰਮ੍ਰਿਤਸਰ ਪਹੁੰਚਾਇਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਨਾਲ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਰਣਬੀਰ ਸਿੰਘ ਨੂੰ ਘਰ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਸੱਟਾਂ ਲੱਗੀਆਂ ਹਨ।
ਇਸ ਖ਼ਬਰ ਤੋਂ ਬਾਅਦ ਚਿੰਤਤ ਹੋ ਕੇ ਉਹ ਜਲਦਬਾਜ਼ੀ ਵਿੱਚ ਘਰ ਲਈ ਨਿਕਲੇ ਸਨ ਕਿ ਭੰਡਾਰੀ ਪੁਲ ‘ਤੇ ਲੱਗੇ ਰੱਸੇ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪੁਲ ‘ਤੇ ਰੱਸਾ ਲਗਾਉਣ ਸਮੇਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਜਾਂ ਨਹੀਂ ਅਤੇ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੀ ਕਾਰਵਾਈ ਬਣਦੀ ਹੈ। ਇਸ ਦਰਦਨਾਕ ਹਾਦਸੇ ਨੇ ਪੰਜਾਬ ਬੰਦ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

LEAVE A REPLY

Please enter your comment!
Please enter your name here