ਜਲੰਧਰ ’ਚ ਮਾਂ-ਪੁੱਤਰ ’ਤੇ ਆਵਾਰਾ ਕੁੱਤਿਆਂ ਦਾ ਹਮਲਾ/ ਸਕੂਟੀ ’ਤੇ ਜਾਂਦਿਆਂ ਨੂੰ ਬਣਾਇਆ ਨਿਸ਼ਾਨਾ/ ਡਿੱਗ ਕੇ ਹੋਏ ਜ਼ਖਮੀ, ਘਟਨਾ ਸੀਸੀਟੀਵੀ ’ਚ ਕੈਦ

0
2

ਜਲੰਧਰ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਘਟਨਾ ਜੀਟੀਬੀ ਨਗਰ ਇਲਾਕੇ ਵਿੱਚ ਵਾਪਰੀ ਜਿੱਥੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਸਕੂਟੀ ਸਵਾਰ ਮਾਸੂਮ ਬੱਚੇ ਅਤੇ ਉਸਦੀ ਮਾਂ ‘ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਸਕੂਟੀ ਡਿੱਗ ਗਈ ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਦੀ ਰੋਕਥਾਮ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਜੀਟੀਬੀ ਨਗਰ ਦੀ ਰਹਿਣ ਵਾਲੀ ਅਕਾਲਦੀਪ ਕੌਰ ਆਪਣੇ ਨਰਸਰੀ ਵਿਚ ਪੜ੍ਹਦੇ ਪੁੱਤਰ ਜਸਕੀਰਤ ਨੂੰ ਸਕੂਲ ਤੋਂ ਲੈ ਕੇ ਘਰ ਵਾਪਸ ਆ ਰਹੀ ਸੀ। ਨਿਊ ਕਮਲ ਵਿਹਾਰ ਇਲਾਕੇ ਵਿੱਚੋਂ ਲੰਘਦੇ ਸਮੇਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਅਚਾਨਕ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਕੁੱਤਿਆਂ ਤੋਂ ਬਚਣ ਦੀ ਕੋਸ਼ਿਸ਼ ਕਰਦੇ ਸਮੇਂ ਉਨ੍ਹਾਂ ਦਾ ਸਕੂਟਰ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਗਿਆ। ਹਾਦਸੇ ਵਿੱਚ ਮਾਂ-ਪੁੱਤ ਦੋਵੇਂ ਜ਼ਖਮੀ ਹੋ ਗਏ, ਜਦੋਂ ਕਿ ਜਸਕੀਰਤ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ।
ਸਥਾਨਕ ਨਿਵਾਸੀਆਂ ਦੀ ਮਦਦ ਨਾਲ, ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਬੱਚੇ ਦਾ ਇਲਾਜ ਚੱਲ ਰਿਹਾ ਹੈ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ, ਇਲਾਕੇ ਦੇ ਵਸਨੀਕ ਬਹੁਤ ਗੁੱਸੇ ਵਿੱਚ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਅਤੇ ਕਈ ਲੋਕ ਪਹਿਲਾਂ ਹੀ ਇਨ੍ਹਾਂ ਦਾ ਸ਼ਿਕਾਰ ਹੋ ਚੁੱਕੇ ਹਨ। ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਅਤੇ ਪ੍ਰਸ਼ਾਸਨ ਤੁਰੰਤ ਆਵਾਰਾ ਕੁੱਤਿਆਂ ਦੇ ਝੁੰਡ ਨੂੰ ਫੜ ਕੇ ਢੁਕਵੀਂ ਕਾਰਵਾਈ ਕਰੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਸੂਮ ਵਿਅਕਤੀ ਜਾਂ ਰਾਹਗੀਰ ਨੂੰ ਅਜਿਹੀ ਘਟਨਾ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here